ਪੱਤਰ ਪ੍ਰੇਰਕ
ਦੀਨਾਨਗਰ, 2 ਨਵੰਬਰ
ਐੱਸਐੱਸਐੱਮ ਕਾਲਜ ਦੀਨਾਨਗਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਹੋਏ ਬੀ ਜ਼ੋਨ ਦੇ ਯੁਵਕ ਮੇਲੇ ’ਚ ਦੂਸਰੀ ਵਾਰ ਓਵਰਆਲ ਚੈਂਪੀਅਨ ਟਰਾਫ਼ੀ (ਏ ਡਵੀਜ਼ਨ) ਜਿੱਤੀ ਹੈ। ਪ੍ਰਿੰਸੀਪਲ ਡਾ. ਆਰ.ਕੇ. ਤੁਲੀ ਨੇ ਦੱਸਿਆ ਕਿ ਫੈਸਟੀਵਲ ਵਿੱਚ ਉਨ੍ਹਾਂ ਦੇ ਕਾਲਜ ਨੇ ਇੱਕ ਦਰਜਨ ਆਈਟਮਾਂ ਵਿੱਚ ਪਹਿਲਾ, ਸੱਤ ਆਈਟਮਾਂ ਵਿੱਚ ਦੂਸਰਾਅਤੇ ਛੇ ਆਈਟਮਾਂ ਵਿੱਚ ਤੀਸਰਾ ਸਥਾਨ ਪ੍ਰਾਪਤ ਕਰਕੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਹੈ।
ਯੁਵਕ ਭਲਾਈ ਵਿਭਾਗ ਦੇ ਇੰਚਾਰਜ ਡਾ. ਰਜਨੀਸ਼ ਦੁਆ ਨੇ ਦੱਸਿਆ ਕਿ ਇਨਾਮ ਵੰਡ ਸਮਾਰੋਹ ਦੌਰਾਨ ਜੇਤੂ ਟਰਾਫ਼ੀ ਪ੍ਰਿੰਸੀਪਲ ਡਾ. ਆਰ.ਕੇ. ਤੁਲੀ, ਡਾ. ਅਮਨਦੀਪ ਸਿੰਘ, ਡਾ. ਤੇਜਵੰਤ ਸਿੰਘ, ਡਾ. ਸਤਨਾਮ ਸਿੰਘ ਦਿਉਲ ਅਤੇ ਡਾ. ਪਰਮਵੀਰ ਸਿੰਘ ਮੱਲ੍ਹੀ ਨੇ ਪ੍ਰਾਪਤ ਕੀਤੀ ਗਈ। ਇਸ ਸਬੰਧੀ ਅੱਜ ਕਾਲਜ ਵਿੱਚ ਪ੍ਰੋਗਰਾਮ ਵੀ ਕਰਵਾਇਆ ਗਿਆ।
ਬਾਬਾ ਅਜੈ ਸਿੰਘ ਖਾਲਸਾ ਕਾਲਜ ਨੇ ਤੀਜਾ ਸਥਾਨ ਹਾਸਲ ਕੀਤਾ
ਧਾਰੀਵਾਲ (ਪੱਤਰ ਪ੍ਰੇਰਕ): ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਜ਼ੋਨਲ ਯੂਥ ਫੈਸਟੀਵਲ ਬੀ ਜ਼ੋਨ ਦੇ ਭੰਗੜਾ ਮੁਕਾਬਲਿਆਂ ਵਿੱਚ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸ ਨੰਗਲ ਦੀ ਭੰਗੜਾ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਜੇਤੂ ਭੰਗੜਾ ਟੀਮ ਨੂੰ ਕਾਲਜ ਪਹੁੰਚਣ ’ਤੇ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਨੇ ਵਧਾਈ ਦਿੱਤੀ ਅਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਦਿਆਂ ਪੜ੍ਹਾਈ ਦੇ ਨਾਲ ਨਾਲ ਹੋਰ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੋ. ਮਲਕੀਤ ਸਿੰਘ (ਭੰਗੜਾ ਇੰਚਾਰਜ), ਪ੍ਰੋ. ਸਤਨਾਮ ਸਿੰਘ, ਪ੍ਰੋ. ਹਰਜੀਤ ਕੌਰ, ਪ੍ਰੋ. ਪ੍ਰਭਜੋਤ ਕੌਰ ਸਣੇ ਹੋਰ ਸਟਾਫ ਮੈਂਬਰ ਹਾਜ਼ਰ ਸਨ।