ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਅੱਜ

ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ; ਚੋਣ ਅਮਲਾ ਪੋਲਿੰਗ ਬੂਥਾਂ ਲਈ ਭੇਜਿਆ
Advertisement
ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਦੀਆਂ ਚੋਣਾਂ ਵਾਸਤੇ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਭਲਕੇ 14 ਦਸੰਬਰ ਨੂੰ ਇਸ ਸਬੰਧੀ ਵੋਟਾਂ ਪੈਣਗੀਆਂ। ਇਸ ਦੌਰਾਨ ਪੁਲੀਸ ਵੱਲੋਂ ਲਗਭਗ 3000 ਪੁਲੀਸ ਕਰਮਚਾਰੀ ਸੁਰੱਖਿਆ ਪ੍ਰਬੰਧਾਂ ਵਾਸਤੇ ਤਾਇਨਾਤ ਕੀਤੇ ਗਏ ਹਨ।

ਜ਼ਿਲ੍ਹਾ ਪਰਿਸ਼ਦ ਲਈ 1 ਤੋਂ 24 ਜ਼ੋਨਾਂ ਵਾਸਤੇ ਤਿੰਨ ਉਮੀਦਵਾਰ ਅਤੇ 10 ਪੰਚਾਇਤ ਸਮਿਤੀਆਂ ਦੀਆਂ ਚੋਣਾਂ ਵਾਸਤੇ 63 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤੇ ਜਾ ਚੁੱਕੇ ਹਨ। ਜ਼ਿਲ੍ਹਾ ਪਰਿਸ਼ਦ ਦੀ ਚੋਣ ਵਾਸਤੇ ਇਸ ਵੇਲੇ 65 ਉਮੀਦਵਾਰ ਮੈਦਾਨ ਵਿੱਚ ਹਨ ਅਤੇ 10 ਪੰਚਾਇਤ ਸਮਿਤੀਆਂ ਵਾਸਤੇ 379 ਮੈਦਾਨ ਵਿੱਚ ਹਨ। ਜਦੋਂ ਕਿ ਪੁਲੀਸ ਵਧੀਕੀ ਦੇ ਰੋਸ ਵਜੋਂ ਕਾਂਗਰਸ ਵੱਲੋਂ ਵਿਧਾਨ ਸਭਾ ਹਲਕਾ ਰਾਜਾ ਸਾਂਸੀ, ਮਜੀਠਾ ਤੇ ਅਜਨਾਲਾ ਵਿੱਚ ਇਹਨਾਂ ਚੋਣਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਹੈ।

Advertisement

ਪੰਜਾਬ ਪੁਲਿਸ ਦੇ ਬਾਰਡਰ ਰੇਂਜ ਤੇ ਡੀਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਲਗਭਗ 2800 ਪੁਲੀਸ ਕਰਮਚਾਰੀ ਸੁਰੱਖਿਆ ਪ੍ਰਬੰਧਾਂ ਵਾਸਤੇ ਤਾਇਨਾਤ ਕੀਤੇ ਗਏ ਹਨ। ਇਸ ਵਿੱਚ ਜ਼ਿਲ੍ਹੇ ਤੋਂ ਬਾਹਰੋਂ ਮੰਗਾਈ ਗਈ ਰਿਜ਼ਰਵ ਪੁਲੀਸ ਵੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਪ੍ਰਬੰਧਾਂ ਜਾਇਜ਼ਾ ਲਿਆ ਗਿਆ ਹੈ ਅਤੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ। ਉਨ੍ਹਾਂ ਨੇ ਲੋਕਾਂ ਨੂੰ ਬਿਨਾਂ ਕਿਸੇ ਡਰ ਦੇ ਆਪਣੀ ਵੋਟ ਦੇ ਹੱਕ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ।

 

 

 

 

Advertisement
Show comments