ਪੱਤਰ ਪ੍ਰੇਰਕ
ਮਾਨਸਾ, 14 ਮਈ
ਕੌਮੀ ਲੋਕ ਅਦਾਲਤ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨਵਜੋਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਮਨਜੌਤ ਕੌਰ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਸ਼ਿਲਪਾ ਵਰਮਾ ਦੀ ਅਗਵਾਈ ਵਿੱਚ ਜ਼ਿਲ੍ਹਾ ਕੋਰਟ ਕੰਪਲੈਕਸ, ਮਾਨਸਾ, ਸਬ-ਡਿਵੀਜ਼ਨਲ ਕੋਰਟ ਕੰਪਲੈਕਸ, ਸਰਦੂਲਗੜ੍ਹ ਅਤੇ ਬੁਢਲਾਡਾ ਵਿੱਚ ਲਗਾਈ ਗਈ। ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਦੌਰਾਨ ਨਿਪਟਾਰਾ ਕੀਤੇ ਗਏ ਕੁੱਲ 548 ਕੇਸਾਂ ਵਿੱਚ 10,98,88,733/- ਰੁਪਏ ਦੇ ਅਵਾਰਡ ਪਾਸ ਕੀਤੇ ਗਏ।