ਭਗਤਾ ਭਾਈ: ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਹੇਠ ਚੱਲ ਰਹੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿੱਚ ਪ੍ਰਿੰਸੀਪਲ ਗੁਰਿੰਦਰ ਕੌਰ ਦੀ ਅਗਵਾਈ ਹੇਠ ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਏ ਗਏ। ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਪ੍ਰਿੰਸੀਪਲ ਗੁਰਿੰਦਰ ਕੌਰ ਨੇ ਸਾਕਾ ਪੰਜਾ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਦਿੰਦਿਆਂ ਇਸ ਸਾਕਾ ਦੇ ਸ਼ਹੀਦ ਭਾਈ ਪ੍ਰਤਾਪ ਸਿੰਘ, ਕਰਮ ਸਿੰਘ ਅਤੇ ਬਾਕੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਕੂਲ ਦੇ ਬੱਚਿਆਂ ਤੇ ਸਟਾਫ ਵੱਲੋਂ ਅਧਿਆਪਕ ਗੁਰਪ੍ਰੀਤ ਸਿੰਘ ਤੇ ਅਮਨਦੀਪ ਕੌਰ ਦੀ ਦੇਖ-ਰੇਖ ਹੇਠ ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਰੈਲੀ ਕੱਢੀ ਗਈ। -ਪੱਤਰ ਪ੍ਰੇਰਕ