ਪੱਤਰ ਪ੍ਰੇਰਕ
ਟੱਲੇਵਾਲ, 31 ਅਕਤੂਬਰ
ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤੇ ਸੀਨੀਅਰ ਸੈਕੰਡਰੀ ਸਕੂਲ ਗਹਿਲ (ਬਰਨਾਲਾ) ਵਿਖੇ ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਵਿਦਿਆਰਥਣਾਂ ਵਲੋਂ ਸ਼ਤਾਬਦੀ ਨੂੰ ਸਮਰਪਿਤ ਚੇਤਨਾ ਰੈਲੀ ਕੱਢੀ ਗਈ। ਪ੍ਰਿੰਸੀਪਲ ਡਾ.ਹਰਬੰਸ ਕੌਰ ਨੇ ਵਿਦਿਆਰਥੀਆਂ ਨੂੰ ਮਨੁੱਖਤਾ ਦੇ ਭਲੇ ਲਈ ਕਾਰਜ ਕਰਨ ਲਈ ਪ੍ਰੇਰਿਆ।