ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 20 ਅਕਤੂਬਰ
ਜ਼ਿਲ੍ਹੇ ਦੀਆਂ ਮੰਡੀਆ ਵਿੱਚ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਮੰਗਲਵਾਰ ਸ਼ਾਮ ਤੱਕ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 196452 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਖਰੀਦ ਕੇਂਦਰਾਂ ਵਿੱਚ ਮੰਗਲਵਾਰ ਸ਼ਾਮ ਤੱਕ ਪਨਗ੍ਰੇਨ ਨੇ 64612 ਮੀਟਰਿਕ ਟਨ, ਮਾਰਕਫੈੱਡ ਨੇ 60175 ਮੀਟਰਿਕ ਟਨ, ਪਨਸਪ ਨੇ 48150 ਮੀਟਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 20789 ਮੀਟਰਿਕ ਟਨ, ਐੱਫਸੀਆਈ ਨੇ 1134 ਮੀਟਰਕ ਟਨ, ਪ੍ਰਾਈਵੇਟ ਵਪਾਰੀਆਂ ਨੇ 1592 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ 133021 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।