ਪੱਤਰ ਪ੍ਰੇਰਕ
ਮਾਨਸਾ, 24 ਜੁਲਾਈ
ਸਕੂਲ ਸਿੱਖਿਆ ਵਿਭਾਗ ਵੱਲੋਂ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ 2021 ਲਈ ਕਰਵਾਈ ਗਈ ਮੁਕਾਬਲਾ ਪ੍ਰੀਖਿਆ ਵਿੱਚ ਸਰਕਾਰੀ ਹਾਈ ਸਕੂਲ ਦੋਦੜਾ ਦੇ 10 ਵਿਦਿਆਰਥੀਆਂ ਨੇ ਸਕਾਲਰਸ਼ਿਪ ਦੀ ਪ੍ਰੀਿਖਆ ਪਾਸ ਕੀਤੀ। ਸਕੂਲ ਹੈੱਡਮਾਸਟਰ ਗੁਰਦਾਸ ਸਿੰਘ ਸੇਖੋਂ ਨੇ ਦੱਸਿਆ ਕਿ ਅਰਸ਼ਪ੍ਰੀਤ ਕੌਰ,ਨਵਪ੍ਰੀਤ ਕੌਰ, ਸੁਖਪ੍ਰੀਤ ਕੌਰ, ਮਨਜੋਤ ਕੌਰ, ਰੇਖਾ ਰਾਣੀ, ਖੁਸ਼ਪ੍ਰੀਤ ਕੌਰ, ਅੰਮ੍ਰਿਤਪਾਲ ਕੌਰ, ਗੁਰਜੀਤ ਸਿੰਘ,ਜਸਪ੍ਰੀਤ ਸਿੰਘ ਅਤੇ ਗੁਰਸੇਵਕ ਸਿੰਘ ਨੇ ਵਜ਼ੀਫ਼ਾ ਪ੍ਰੀਖਿਆ ਪਾਸ ਕੀਤੀ। ਉਨ੍ਹਾਂ ਦੱਸਿਆ ਕਿ ਅਰਸ਼ਪ੍ਰੀਤ ਕੌਰ ਨੇ 136 ਅੰਕ ਹਾਸਲ ਕਰਕੇ ਮਾਨਸਾ ਜ਼ਿਲ੍ਹੇ ’ਚੋਂ ਦੂਜਾ ਸਥਾਨ, ਨਵਪ੍ਰੀਤ ਕੌਰ ਨੇ 136 ਅੰਕ ਹਾਸਲ ਕਰਕੇ ਜ਼ਿਲ੍ਹੇ ’ਚੋਂ ਤੀਜਾ ਸਥਾਨ ਅਤੇ ਸੁਖਪ੍ਰੀਤ ਕੌਰ ਨੇ 130 ਅੰਕ ਹਾਸਲ ਕਰਦਿਆਂ ਜ਼ਿਲ੍ਹੇ ਵਿੱਚੋਂ ਚੌਥਾ ਸਥਾਨ ਹਾਸਲ ਕੀਤਾ। ਹੁਣ ਇਨ੍ਹਾਂ ਬੱਚਿਆਂ ਨੂੰ ਨੌਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ 1000 ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਮਿਲੇਗਾ। ਸਕੂਲ ਦੀ ਇਸ ਪ੍ਰਾਪਤੀ ’ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ, ਡਾ. ਵਿਜੇ ਕੁਮਾਰ ਮਿੱਢਾ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ, ਡਾ.ਬੂਟਾ ਸਿੰਘ ਸੇਖੋਂ ਪ੍ਰਿੰਸੀਪਲ ਡਾਇਟ ਨੇ ਸਕੂਲ ਮੁਖੀ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।