ਪੱਤਰ ਪ੍ਰੇਰਕ
ਮੋਗਾ/ਨਿਹਾਲ ਸਿੰਘ ਵਾਲਾ, 16 ਜੂਨ
ਪਿੰਡ ਉੱਗੋਕੇ ਕੋਲੋਂ ਲੰਘਦੀ ਅਬੋਹਰ ਬ੍ਰਾਂਚ ਨਹਿਰ ਦੀ ਪਟੜੀ ਵਿੱਚ ਡੂੰਘਾ ਪਾੜ ਪੈਣ ਕਰਕੇ ਕਿਸਾਨਾਂ ਦੀ 100 ਏਕੜ ਕਰੀਬ ਜ਼ਮੀਨ ਵਿੱਚ ਪਾਣੀ ਭਰ ਗਿਆ ਹੈ। ਉੱਗੋਕੇ ਦੇ ਕਿਸਾਨਾਂ ਜਸਵੀਰ ਸਿੰਘ, ਦਰਸ਼ਨ ਸਿੰਘ, ਗੁਰਮੇਲ ਸਿੰਘ, ਸੁਖਮੰਦਰ ਸਿੰਘ, ਜਸਪਾਲ ਸਿੰਘ, ਗੁਰਜੀਤ ਸਿੰਘ ਆਦਿ ਨੇ ਦੱਸਿਆ ਕਿ ਪਾੜ ਪੈਣ ਦੀ ਸੂਚਨਾ ਮਿਲਦਿਆਂ ਹੀ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਭਾਰੀ ਜੱਦੋਜਹਿਦ ਨਾਲ ਪਾੜ ਨੂੰ ਪੂਰਿਆ। ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ ਅਤੇ ਨਹਿਰੀ ਵਿਭਾਗ ਦੇ ਅਧਿਕਾਰੀ ਵੀ ਮੌਕੇ ’ਤੇ ਪੁੱਜ ਗਏ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪਿੰਡ ਦੇ ਕਿਸਾਨਾਂ ਨੇ ਕਿਹਾ ਕਿ ਮਹਿਕਮੇਂ ਦੀ ਕਥਿਤ ਅਣਗਹਿਲੀ ਕਾਰਨ ਪਟੜੀ ਟੁੱਟ ਕੇ ਪਾੜ ਪਿਆ ਹੈ। ਪਟੜੀ ਦੀ ਖਸਤਾ ਹਾਲਤ ਬਾਰੇ ਕਈ ਵਾਰ ਨਹਿਰੀ ਵਿਭਾਗ ਨੂੰ ਦੱਸਿਆ ਗਿਆ ਸੀ।