ਪੱਤਰ ਪ੍ਰੇਰਕ
ਮਾਨਸਾ, 12 ਅਪਰੈਲ
ਪੰਜਾਬ ਵਿੱਚ ਸੱਤਾ ਤਬਦੀਲੀ ਮਗਰੋਂ ਮਾਲ ਮਹਿਕਮੇ ਦੇ ਅਧਿਕਾਰੀ ਹੁਣ ਪਿੰਡਾਂ ਵਿੱਚ ਜਾ ਕੇ ਚਿਰਾਂ ਤੋਂ ਲਟਕਦੇ ਜ਼ਮੀਨਾਂ ਦੇ ਇੰਤਕਾਲਾਂ ਨੂੰ ਨੇਪਰੇ ਚਾੜ੍ਹਨ ਲੱਗੇ ਹਨ। ਮਾਨਸਾ ਦੇ ਨਾਇਬ ਤਹਿਸੀਲਦਾਰ ਨਵਜੀਵਨ ਛਾਬੜਾ ਨੇ ਜ਼ਿਲ੍ਹੇ ਦੇ ਦੋ ਪਿੰਡ ਖਿਆਲਾ ਕਲਾਂ ਅਤੇ ਬੁਰਜ ਰਾਠੀ ਵਿੱਚ ਕੈਂਪ ਲਗਾ ਕੇ ਲਗਪਗ 100 ਇੰਤਕਾਲ ਆਪਸੀ ਰਜ਼ਾਮੰਦੀ ਨਾਲ ਕਰਵਾਏ ਹਨ। ਇਸ ਦੇ ਨਾਲ ਹੀ ਇੰਤਕਾਲ ਸਬੰਧੀ ਲਾਏ ਕੈਂਪ ਦੌਰਾਨ ਇਕੱਤਰ ਕਿਸਾਨਾਂ ਨੂੰ ਆਪਣੀ ਜ਼ਮੀਨ ਦੀ ਆਪਸੀ ਰਜ਼ਾਮੰਦੀ ਨਾਲ ਤਕਸੀਮ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ।