ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 9 ਸਤੰਬਰ
ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਸੁਖੀਆ ਵਿੱਚ ਪ੍ਰਿੰਸੀਪਲ ਸੰਜੀਵ ਕੁਮਾਰ ਦੂਆ ਦੀ ਅਗਵਾਈ ਹੇਠ ਅੱਖਾਂ ਦਾਨ ਕਰਨ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਨੋਡਲ ਅਫਸਰ ਪ੍ਰਭਦੀਪ ਸਿੰਘ ਚਾਵਲਾ ਨੇ ਕਿਹਾ ਕਿ ਅੰਨ੍ਹਾਪਣ ਸਾਡੇ ਦੇਸ਼ ਵਿੱਚ ਗੰਭੀਰ ਜਨਤਕ ਸਿਹਤ ਸਮੱਸਿਆਵਾਂ ਵਿੱਚੋਂ ਇੱਕ ਹੈ। ਉਨ੍ਹਾਂ ਮੌਤ ਤੋਂ ਬਾਅਦ ਲੋੜਵੰਦਾਂ ਨੂੰ ਦ੍ਰਿਸ਼ਟੀ ਦਾ ਤੋਹਫਾ ਦੇਣ ਵਰਗੇ ਨੇਕ ਕੰਮ ਵਿੱਚ ਹਿੱਸਾ ਪਾਉਣ ਸਬੰਧੀ ਪ੍ਰੇਰਿਆ। ਇਸ ਸੈਮੀਨਾਰ ਵਿੱਚ ਬਲਾਕ ਜੰਡ ਸਾਹਿਬ ਅਧੀਨ 109 ਵਿਅਕਤੀਆਂ ਨੇ ਅੱਖਾਂ ਦਾਨ ਕਰਨ ਲਈ ਫਾਰਮ ਭਰੇ।