ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ 24 ਦਸੰਬਰ
ਸਰਕਾਰ ਵੱਲੋਂ ਫ਼ਰੀਦਕੋਟ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਦੇ ਵੱਖ-ਵੱਖ ਤਰ੍ਹਾਂ ਦੇ ਵਿਕਾਸ ਕਾਰਜਾਂ ਲਈ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ਼-2 ਲਈ 11 ਕਰੋੜ 59 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸੰਬੰਧੀ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਪੰਚਾਇਤੀ ਰਾਜ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਸਾਂਝੀ ਮੀਟਿੰਗ ਦੌੌਰਾਨ ਦੱਸਿਆ ਕਿ ਜਲ ਜੀਵਨ ਮਿਸ਼ਨ ਤਹਿਤ ਪਿੰਡਾਂ ਵਿੱਚ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਅਤੇ ਹਰ ਘਰ ਨੂੰ ਪਾਣੀ ਦਾ ਕੁਨੈਕਸ਼ਨ ਦੇਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਪੰਚਾਇਤ ਸਕੱਤਰਾਂ ਨੂੰ ਪੰਚਾਇਤੀ ਮਤੇ ਪਾਉਣ ਤੇ ਬਣਦਾ ਲਾਭਪਾਤਰੀ ਹਿੱਸਾ ਜਮ੍ਹਾਂ ਕਰਵਾਉਣ ਦੇ ਆਦੇਸ਼ ਦਿੱਤੇੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਤਿੰਨਾਂ ਬਲਾਕਾਂ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਦੇ ਪੇਂਡੂ ਖੇਤਰਾਂ ਦੇ ਵਿਕਾਸ ਲਈ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਫ਼ਰੀਦਕੋਟ ਲਈ 5 ਕਰੋੜ 25 ਲੱਖ, ਕੋਟਕਪੂਰਾ ਲਈ 2 ਕਰੋੜ 80 ਲੱਖ ਅਤੇ ਜੈਤੋ ਲਈ 3 ਕਰੋੜ 52 ਲੱਖ ਖਰਚ ਕੀਤੇ ਜਾਣਗੇ।