ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਵਿਦੇਸ਼ ਭੇਜਣ ਦੇ ਨਾਂ ’ਤੇ 11 ਲੱਖ ਦੀ ਠੱਗੀ, ਮੁਲਜ਼ਮ ਗ੍ਰਿਫ਼ਤਾਰ

ਨਿੱਜੀ ਪੱਤਰ ਪ੍ਰੇਰਕ ਸਿਰਸਾ, 5 ਜੁਲਾਈ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਨੌਜਵਾਨ ਨਾਲ ਕਥਿਤ ਤੌਰ ’ਤੇ 11 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਪ੍ਰਮੋਦ ਵਾਸੀ ਖਾਰੀਆਂ ਵਜੋਂ ਹੋਈ।...
Advertisement

ਨਿੱਜੀ ਪੱਤਰ ਪ੍ਰੇਰਕ

ਸਿਰਸਾ, 5 ਜੁਲਾਈ

Advertisement

ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਨੌਜਵਾਨ ਨਾਲ ਕਥਿਤ ਤੌਰ ’ਤੇ 11 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਪ੍ਰਮੋਦ ਵਾਸੀ ਖਾਰੀਆਂ ਵਜੋਂ ਹੋਈ। ਨਾਥੂਸਰੀ ਚੌਪਟਾ ਥਾਣਾ ਪੁਲੀਸ ਦੇ ਇੰਚਾਰਜ ਨੇ ਦੱਸਿਆ ਹੈ ਕਿ ਪਿੰਡ ਗਿਗੋਰਾਣੀ ਵਾਸੀ ਅਮਿਤ ਪੁੱਤਰ ਸਤਾਪਲ ਨੇ ਦੱਸਿਆ ਸੀ ਕਿ ਪ੍ਰਮੋਦ ਨੇ ਉਸ ਨੂੰ ਵਿਦੇਸ਼ ਭੇਜਣ ਦਾ ਭਰੋਸਾ ਦੇ ਕੇ 11 ਲੱਖ ਰੁਪਏ ਲਏ ਸਨ। ਨਾ ਉਸ ਨੇ ਪੈਸੇ ਵਾਪਸ ਕੀਤੇ ਅਤੇ ਨਾ ਹੀ ਵਿਦੇਸ਼ ਭੇਜਿਆ। ਪੁਲੀਸ ਨੇ ਇਸ ਮਾਮਲੇ ’ਚ ਪ੍ਰਮੋਦ ਸਣੇ ਪੰਜ ਜਣਿਆਂ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਅਤੇ ਜਾਂਚ ਮਗਰੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਹੈ ਕਿ ਇਸ ਮਾਮਲੇ ਵਿੱਚ ਚਾਰ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ ਜਿਨ੍ਹਾਂ ਵਿੱਚ ਰਾਕੇਸ਼, ਸੁਨੀਤਾ, ਸੀਮਾ ਤੇ ਸੁਭਾਸ਼ ਸ਼ਾਮਲ ਹਨ।

Advertisement