ਪੱਤਰ ਪ੍ਰੇਰਕ
ਭਗਤਾ ਭਾਈ, 6 ਮਈ
ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਵੱਲੋਂ ਫ਼ਰੀਦਕੋਟ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ਵਿੱਚ ਪਿੰਡ ਸੁਰਜੀਤਪੁਰਾ ਵਿੱਚ ਕੀਤੇ ਗਏ ਚੋਣ ਪ੍ਰਚਾਰ ਦੌਰਾਨ ਪਿੰਡ ਦੇ 125 ਪਰਿਵਾਰਾਂ ਨੇ ਰਾਜਵਿੰਦਰ ਸਿੰਘ ਆੜ੍ਹਤੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਵਿਧਾਇਕ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਘਰ ਨੂੰ ਬਿਨਾਂ ਕਿਸੇ ਭੇਦਭਾਵ ਤੋਂ ਮੁਫ਼ਤ ਬਿਜਲੀ ਸਪਲਾਈ, ਇਲਾਜ ਲਈ ਆਮ ਆਦਮੀ ਕਲੀਨਿਕ ਤੇ ਬਿਨਾਂ ਕਿਸੇ ਸਿਫਾਰਸ਼ ਤੋਂ ਸਰਕਾਰੀ ਨੌਕਰੀਆਂ ਦੇਣ ਵਰਗੇ ਇਤਿਹਾਸਕ ਕਾਰਜ ਕੀਤੇ ਹਨ। ਵਿਰੋਧੀ ਪਾਰਟੀਆਂ ਕੋਲ ਭਗਵੰਤ ਮਾਨ ਸਰਕਾਰ ਖ਼ਿਲਾਫ਼ ਬੋਲਣ ਲਈ ਕੋਈ ਮੁੱਦਾ ਨਹੀਂ ਹੈ ਅਤੇ ਉਹ ਬੇਤੁਕੀ ਬਿਆਨਬਾਜ਼ੀ ਕਰ ਰਹੀਆਂ ਹਨ। ਇਸ ਮੌਕੇ ਬਹਾਦਰ ਬਰਾੜ, ਪ੍ਰਕਾਸ਼ ਸਿੰਘ ਗੌਂਸਪੁਰਾ, ਪਰਮਜੀਤ ਕਾਂਗੜ, ਗੁਰਮੁੱਖ ਬਰਾੜ, ਅਵਤਾਰ ਤਾਰਾ ਕੋਠਾ ਗੁਰੂ ਤੇ ਜਗਸੀਰ ਮਲੂਕਾ ਹਾਜ਼ਰ ਸਨ।