ਠੇਠਰ ਕਲਾਂ ਦੇ 15 ਪਰਿਵਾਰ ਕਾਂਗਰਸ ’ਚ ਸ਼ਾਮਲ
ਤਲਵੰਡੀ ਭਾਈ: ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਪਿੰਡ ਠੇਠਰ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ 15 ਪਰਿਵਾਰਾਂ ਨੇ ਹਲਕਾ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਦੀ ਅਗਵਾਈ ਵਿੱਚ ਕਾਂਗਰਸ ਦਾ...
Advertisement
ਤਲਵੰਡੀ ਭਾਈ: ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਪਿੰਡ ਠੇਠਰ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ 15 ਪਰਿਵਾਰਾਂ ਨੇ ਹਲਕਾ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਦੀ ਅਗਵਾਈ ਵਿੱਚ ਕਾਂਗਰਸ ਦਾ ਹੱਥ ਫੜ ਲਿਆ। ਸ੍ਰੀ ਬੰਗੜ ਨੇ ਕਿਹਾ ਕਿ ਕਾਂਗਰਸ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਆਪ ਮੁਹਾਰੇ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਾਂਗਰਸ ਪਾਰਟੀ 'ਚ ਸ਼ਾਮਲ ਹੋਏ ਲੋਕਾਂ ਦਾ ਸਵਾਗਤ ਕੀਤਾ ਤੇ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਪਾਰਟੀ ਅੰਦਰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਮਨੀਸ਼ ਸੁਲਹਾਣੀ, ਬਲਾਕ ਪ੍ਰਧਾਨ ਘੱਲ ਖ਼ੁਰਦ ਕੰਵਲਪ੍ਰੀਤ ਸਿੰਘ ਗਿੱਲ, ਸੁਲੱਖਣ ਸਿੰਘ ਸਲਾਹੁਣੀ, ਗੋਪੀ ਔਲਖ, ਕੁਲਬੀਰ ਸਿੰਘ ਠੇਠਰ ਕਲਾਂ ਜ਼ਿਲ੍ਹਾ ਜਰਨਲ ਸੈਕਟਰੀ ਤੇ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement