ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 19 ਅਪਰੈਲ
ਇੱਥੇ ਮੁੱਖ ਬਾਜ਼ਾਰ ਵਿੱਚ ਇੱਕ ਕਰਿਆਨਾ ਸਟੋਰ ਵਿੱਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਸੂਚਨਾ ਅਨੁਸਾਰ ਇਹ ਦੁਕਾਨ ਵਿਜੈ ਕੁਮਾਰ ਵਾਸੀ ਫ਼ਰੀਦਕੋਟ ਦੀ ਹੈ। ਵਿਜੈ ਕੁਮਾਰ ਨੇ ਦੱਸਿਆ ਕਿ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਤੋਂ ਬਾਅਦ ਇਸ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਸੀ, ਜਿਸ ਨੇ ਅੱਗ ਨੂੰ ਦੋ ਘੰਟਿਆਂ ਦੀ ਮੁਸ਼ੱਕਤ ਬਾਅਦ ਅੱਗ ’ਤੇ ਕਾਬੂ ਪਾਇਆ। ਇਸ ਘਟਨਾ ਵਿੱਚ 15 ਲੱਖ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਮੌਕੇ ’ਤੇ ਪੁੱਜੇ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਉੱਪਰ ਤੁਰੰਤ ਕਾਬੂ ਪਾਉਣ ਲਈ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਖੇਤਰਾਂ ਵਿੱਚ ਫਾਇਰ ਹੱਬ ਸਥਾਪਿਤ ਕਰਨ ਲਈ ਨਗਰ ਕੌਂਸਲ ਨੂੰ ਆਦੇਸ਼ ਦਿੱਤੇ ਗਏ ਹਨ।