ਮੋਗਾ ’ਚ ਅੱਜ ਕਰੋਨਾ ਦੇ 15 ਨਵੇਂ ਮਰੀਜ਼

ਮੋਗਾ ’ਚ ਅੱਜ ਕਰੋਨਾ ਦੇ 15 ਨਵੇਂ ਮਰੀਜ਼

ਮਹਿੰਦਰ ਸਿੰਘ ਰੱਤੀਆਂ
ਮੋਗਾ, 7 ਜੁਲਾਈ

ਇਥੇ ਅੱਜ 15 ਨਵੇਂ ਕਰੋਨਾ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ’ਚ 3 ਕੁਵੈਤ ਤੋਂ ਪਰਤੇ, ਪੰਜ ਪਹਿਲਾਂ ਪਾਜ਼ੇਟਿਵ ਵਿਅਕਤੀ ਦੇ ਪਰਿਵਾਰਕ ਮੈਂਬਰ, 3 ਸੀਆਈਏ. ਸਟਾਫ ਵਿਖੇ ਤਾਇਨਾਤ ਪੁਲੀਸ ਮੁਲਾਜ਼ਮ ਹਨ। ਇਸ ਤੋਂ ਇਲਾਵਾ ਪੁਲੀਸ ਰਿਮਾਂਡ ’ਤੇ ਚੱਲ ਰਹੇ ਹਵਾਲਾਤੀ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਦੋ ਹੋਰ ਵਿਅਕਤੀ ਅਤੇ ਇਕ ਟੀਬੀ ਦੀ ਬਿਮਾਰੀ ਤੋਂ ਪੀੜਤ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਸਿਵਲ ਸਰਜਨ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਦੇ ਕੁੱਲ ਐਕਟਿਵ ਕੇਸਾਂ ਦੀ ਗਿਣਤੀ 43 ਹੋ ਗਈ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All