ਐਨ.ਪੀ ਸਿੰਘ
ਬੁਢਲਾਡਾ, 8 ਜੁਲਾਈ
ਸਰਕਾਰੀ ਹਾਈ ਸਕੂਲ ਮੰਢਾਲੀ (ਮਾਨਸਾ) ਦੇ 15 ਵਿਦਿਆਰਥੀਆਂ ਨੇ ਮੈਰੀਟੋਰੀਅਸ ਸਕੂਲਾਂ ਦੇ ਦਾਖ਼ਲੇ ਦੀ ਪ੍ਰੀਖਿਆ ਪਾਸ ਕੀਤੀ ਹੈ। ਮੈਰੀਟੋਰੀਅਸ ਦੀ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਵਿੱਚ ਹੁਸਨਪ੍ਰੀਤ ਕੌਰ ਪੁੱਤਰੀ ਬੂਟਾ ਸਿੰਘ, ਖੁਸ਼ਪ੍ਰੀਤ ਕੌਰ ਪੁੱਤਰੀ ਰਾਮਪਾਲ ਸਿੰਘ, ਗਗਨਦੀਪ ਕੌਰ ਪੁੱਤਰੀ ਸੁਖਦੇਵ ਸਿੰਘ, ਖੁਸ਼ਦੀਪ ਸਿੰਘ ਪੁੱਤਰ ਬੂਟਾ ਸਿੰਘ, ਜਸ਼ਨਦੀਪ ਕੌਰ ਪੁੱਤਰੀ ਜਗਸੀਰ ਸਿੰਘ, ਜਸ਼ਨਦੀਪ ਕੌਰ ਪੁੱਤਰੀ ਚੰਨਾ ਸਿੰਘ, ਨਵਜੋਤ ਸਿੰਘ ਪੁੱਤਰ ਭੁੁਪਿੰਦਰ ਸਿੰਘ, ਰਮਨਦੀਪ ਕੌਰ ਪੁੱਤਰੀ ਜਗਤਾਰ ਸਿੰਘ, ਗੁਰਪ੍ਰੀਤ ਕੌਰ ਪੁੱਤਰੀ ਚਮਕੌਰ ਸਿੰਘ, ਪ੍ਰਭਜੋਤ ਕੌਰ ਪੁੱਤਰੀ ਮਲਕੀਤ ਸਿੰਘ, ਸੁਮਨਪ੍ਰੀਤ ਕੌਰ ਪੁੱਤਰੀ ਬੂਟਾ ਸਿੰਘ, ਸੁਮਨਪ੍ਰੀਤ ਕੌਰ ਪੁੱਤਰੀ ਗੁਰਤੇਜ ਸਿੰਘ, ਨਵਜੋਤ ਕੌਰ ਪੁੱਤਰੀ ਗੁਰਪ੍ਰੀਤ ਸਿੰਘ, ਗੁਰਵਿੰਦਰ ਕੌਰ ਪੁੱਤਰੀ ਜਗਸੀਰ ਸਿੰਘ, ਜਸਪ੍ਰੀਤ ਕੌਰ ਪੁੱਤਰੀ ਕੁਲਵਿੰਦਰ ਸਿੰਘ ਸ਼ਾਮਲ ਹਨ। ਹੁਣ ਇਹ ਵਿਦਿਆਰਥੀ ਮੈਰੀਟੋਰੀਅਸ ਸਕੂਲਾਂ ਵਿੱਚ ਮੈਡੀਕਲ, ਨਾਨ-ਮੈਡੀਕਲ, ਆਰਟਸ ਅਤੇ ਕਾਮਰਸ ਦੀ ਪੜ੍ਹਾਈ ਮੁਫ਼ਤ ਪ੍ਰਾਪਤ ਕਰਨਗੇ।
ਇਨ੍ਹਾਂ ਵਿਦਿਆਰਥੀਆਂ ਵਿੱਚ ਸ਼ਾਮਲ 7 ਵਿਦਿਆਰਥੀਆਂ ਨੇ ਦਸਵੀਂ ਜਮਾਤ ਦੀ ਪ੍ਰੀਖਿਆ ਵਿੱਚੋਂ ਵੀ 90 ਫ਼ੀਸਦੀ ਤੋਂ ਜ਼ਿਆਦਾ ਅੰਕ ਪ੍ਰਾਪਤ ਕੀਤੇ ਹਨ।
ਐਸਐਮਸੀ ਚੇਅਰਮੈਨ ਤਰਸੇਮ ਸਿੰਘ ਨੇ ਦੱਸਿਆ ਕਿ ਸਕੂਲ ਵਿੱਚ ਹੈੱਡਮਾਸਟਰ ਹਰਪ੍ਰੀਤ ਸਿੰਘ ਜੱਸਲ ਆਉਣ ਨਾਲ ਸਕੂਲ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ, ਵਿੱਦਿਅਕ ਅਤੇ ਹੋਰ ਖੇਤਰਾਂ ਵਿੱਚ ਮੱਲਾਂ ਮਾਰੀਆਂ ਹਨ। ਮੈਰੀਟੋਰੀਅਸ ਸਕੂਲ ਵਿੱਚ 15 ਵਿਦਿਆਰਥੀਆਂ ਦੀ ਚੋਣ ਉਨ੍ਹਾਂ ਦੀ ਮਿਹਨਤ ਨੂੰ ਤਸਦੀਕ ਕਰਦੀ ਹੈ। ਸਕੂਲ ਮੁਖੀ ਨੇ ਵੀ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਟਾਫ਼ ਨੂੰ ਵਧਾਈਆਂ ਦਿੱਤੀਆਂ।