ਹੜ੍ਹ ਪੀੜਤ ਕਿਸਾਨਾਂ ਨੂੰ 165 ਬੋਰੀਆਂ ਡੀ ਏ ਪੀ ਵੰਡੀ
ਸਹਾਰਾ ਕਲੱਬ ਜ਼ੀਰਾ ਦੀ ਮੀਟਿੰਗ ਪ੍ਰਧਾਨ ਗੁਰਤੇਜ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਸ੍ਰੀ ਗਿੱਲ ਨੇ ਦੱਸਿਆ ਕਿ ਕਲੱਬ ਦੀ ਟੀਮ ਵੱਲੋਂ ਜ਼ੀਰਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਆਲੇਵਾਲਾ, ਫੱਤੇਵਾਲਾ, ਅਰਾਜੀ ਸਭਰਾ ਦੇ ਲੋੜਵੰਦ ਪਰਿਵਾਰਾਂ ਨੂੰ 165 ਡੀ ਏ ਪੀ ਦੀਆਂ...
Advertisement
ਸਹਾਰਾ ਕਲੱਬ ਜ਼ੀਰਾ ਦੀ ਮੀਟਿੰਗ ਪ੍ਰਧਾਨ ਗੁਰਤੇਜ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਸ੍ਰੀ ਗਿੱਲ ਨੇ ਦੱਸਿਆ ਕਿ ਕਲੱਬ ਦੀ ਟੀਮ ਵੱਲੋਂ ਜ਼ੀਰਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਆਲੇਵਾਲਾ, ਫੱਤੇਵਾਲਾ, ਅਰਾਜੀ ਸਭਰਾ ਦੇ ਲੋੜਵੰਦ ਪਰਿਵਾਰਾਂ ਨੂੰ 165 ਡੀ ਏ ਪੀ ਦੀਆਂ ਬੋਰੀਆਂ ਵੰਡੀਆਂ ਗਈਆਂ। ਉਨ੍ਹਾਂ ਕਿਹਾ ਕਿ
ਮਾਸਟਰ ਲਖਬੀਰ ਸਿੰਘ ਕਾਮਲਵਾਲਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਲੋੜਵੰਦ ਪਰਿਵਾਰਾਂ ਦੀਆਂ ਸੂਚੀਆਂ ਤਿਆਰ ਕਰਨ ਵਿੱਚ ਵਿਸ਼ੇਸ਼ ਯੋਗਦਾਨ ਰਿਹਾ। ਕਲੱਬ ਨੇ ਸਹਿਯੋਗ ਦੇਣ ਵਾਲੇ ਐੱਨ ਆਰ ਆਈਜ਼ ਦਾ ਧੰਨਵਾਦ ਕੀਤਾ। ਇਸ ਮੌਕੇ ਜਨਰਲ ਸਕੱਤਰ ਹਰਬੰਸ ਸਿੰਘ ਸੇਖਾ, ਚੇਅਰਮੈਨ ਗੁਰਬਖਸ਼ ਸਿੰਘ, ਵਾਈਸ ਚੇਅਰਮੈਨ ਹਰਪਾਲ ਸਿੰਘ ਗਿੱਲ, ਸੀਨੀਅਰ ਮੀਤ ਪ੍ਰਧਾਨ ਜਸਵਿੰਦਰਪਾਲ ਸਿੰਘ, ਖਜ਼ਾਨਚੀ ਜਸਵੰਤ ਸਿੰਘ ਨਾਮਦੇਵ, ਜਸਵਿੰਦਰ ਸਿੰਘ ਖਾਲਸਾ, ਜਰਨੈਲ ਸਿੰਘ ਭੁੱਲਰ, ਨਰਿੰਦਰ ਸਿੰਘ, ਪਰਮਿੰਦਰ ਸਿੰਘ ਬੱਢਾ, ਦਲਬੀਰ ਸਿੰਘ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਮੀਤ ਪ੍ਰਧਾਨ ਦਰਸ਼ਨ ਸਿੰਘ ਤੇ ਸੁਖਦੇਵ ਸਿੰਘ ਹਾਜ਼ਰ ਸਨ।
Advertisement
Advertisement
