DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

16ਵਾਂ ਮਹਾਨ ਨਗਰ ਕੀਰਤਨ ਅੱਜ ਤੋਂ

ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵੱਲੋਂ 16ਵਾਂ ਮਹਾਨ ਨਗਰ ਕੀਰਤਨ ਅੱਜ ਗੁਰਦੁਆਰਾ ਗੁਪਤਸਰ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਛੱਤੇਆਣਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਆਰੰਭ ਹੋ ਗਿਆ ਹੈ। ਇਹ ਨਗਰ ਕੀਰਤਨ 6 ਮਾਰਚ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ...

  • fb
  • twitter
  • whatsapp
  • whatsapp
Advertisement

ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵੱਲੋਂ 16ਵਾਂ ਮਹਾਨ ਨਗਰ ਕੀਰਤਨ ਅੱਜ ਗੁਰਦੁਆਰਾ ਗੁਪਤਸਰ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਛੱਤੇਆਣਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਆਰੰਭ ਹੋ ਗਿਆ ਹੈ। ਇਹ ਨਗਰ ਕੀਰਤਨ 6 ਮਾਰਚ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਪਾਕਿਸਤਾਨ (ਬਾਰਡਰ) ’ਤੇ ਪੁੱਜ ਕੇ ਸਮਾਪਤ ਹੋਵੇਗਾ। ਇਸ ਮੌਕੇ ਸੰਸਥਾ ਦੇ ਮੁਖੀ ਡਾ. ਜਗਦੀਪ ਸਿੰਘ ਸੋਢੀ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਕੱਢੇ ਜਾ ਰਹੇ ਇਸ ਨਗਰ ਕੀਰਤਨ ਵਿੱਚ ਗੁਰਦੁਆਰਾ ਨਨਕਾਣਾ ਸਾਹਿਬ, ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਕਰਤਾਰਪੁਰ ਸਾਹਿਬ ਅਤੇ ਗੁਰਦੁਆਰਾ ਪੰਜਾ ਸਾਹਿਬ ਦੇ ਦੁਨੀਆਂ ਦੇ ਸਭ ਤੋਂ ਵੱਡੇ ਮਾਡਲ ਬਣਾ ਕੇ ਟਰੱਕ ਟਰਾਲਿਆਂ ’ਤੇ ਸਜਾ ਕੇ ਨਗਰ ਕੀਰਤਨ ਵਿੱਚ ਸ਼ਾਮਲ ਕੀਤੇ ਜਾਣਗੇ। ਸਿੱਖ ਇਤਿਹਾਸ ਨਾਲ ਸਬੰਧਤ ਵੱਡੀ ਪ੍ਰਦਰਸ਼ਨੀ ਨਗਰ ਕੀਰਤਨ ਵਿੱਚ ਸ਼ਾਮਲ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਨਗਰ ਕੀਰਤਨ ਦਾ ਮੁੱਖ ਮਕਸਦ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰਨਾ ਹੈ।

Advertisement
Advertisement
×