ਪੱਤਰ ਪ੍ਰੇਰਕ
ਬਠਿੰਡਾ, 6 ਜੂਨ
ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਬਠਿੰਡਾ ਜ਼ਿਲ੍ਹੇ ਵਿੱਚ ਕਰੋਨਾ ਪ੍ਰਭਾਵਿਤ 7 ਵਿਅਕਤੀਆਂ ਦੀ ਮੌਤ ਹੋ ਗਈ। ਇੰਜ ਹੀ 136 ਨਵੇਂ ਕੇਸ ਆਏ ਅਤੇ 283 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਮਗਰੋਂ ਘਰ ਪਰਤ ਗਏ। ਕਰੋਨਾ ਨਾਲ ਮਰਨ ਵਾਲਿਆਂ ’ਚ ਬਜ਼ੁਰਗ ਜੋੜਾ ਵੀ ਸ਼ਾਮਲ ਹੈ ਜਿਨ੍ਹਾਂ ਦਾ ਅੱਜ ਅੰਤਿਮ ਸ਼ਸਕਾਰ ਸਹਾਰਾ ਵੈਲਫੇਅਰ ਵੱਲੋਂ ਕੀਤਾ ਗਿਆ ਜੋ ਫਰੀਦਕੋਟ ਅਤੇ ਬਠਿੰਡਾ ਦੇ ਵੱਖ ਵੱਖ ਹਸਪਤਾਲਾਂ ਵਿੱਚ ਜ਼ੇਰੇ ਇਲਾਜ ਸੀ।
ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹੇ ਵਿੱਚ 37 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਸੂਚਨਾ ਅਨੁਸਾਰ ਅੱਜ 7 ਵਿਅਕਤੀਆਂ ਦੀ ਕਰੋਨਾ ਕਰਕੇ ਸੱਤ ਵਿਅਕਤੀਆਂ ਦੀ ਜਾਨ ਚਲੇ ਗਈ ਜਿਸ ਵਿੱਚ ਮੁਕਤਸਰ ਦੇ ਦੋ ਅਤੇ ਮੌੜ, ਚੱਕ ਜਵਾਹਰੇ ਵਾਲਾ, ਗਿਦੜਬਾਹਾ, ਖਿੜਕੀਆਂ ਵਾਲਾ ਤੇ ਥਾਂਦੇਵਾਲਾ ਦਾ 1-1 ਵਿਅਕਤੀ ਸ਼ਾਮਲ ਹੈ।
ਮਾਨਸਾ (ਪੱਤਰ ਪ੍ਰੇਰਕ): ਮਾਨਸਾ ਦੇ ਡਿਪਟੀ ਕਮਿਸ਼ਨਰ ਮਹਿੰਦਰਪਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ 221 ਲੋਕਾਂ ਦੀ ਸੈਂਪਲਿੰਗ ਕੀਤੀ ਗਈ ਅਤੇ 50 ਨਵੇਂ ਪਾਜ਼ੇਟਿਵ ਕੇਸ ਪਾਏ ਗਏ। ਹੁਣ ਮਾਨਸਾ ਵਿੱਚ 912 ਐਕਟਿਵ ਕੇਸ ਹਨ ਅਤੇ ਮਾਨਸਾ ਜ਼ਿਲ੍ਹੇ ਨਾਲ ਸਬੰਧਤ 3 ਜਣਿਆਂ ਦੀ ਮੌਤ ਹੋ ਗਈ।