ਪੱਤਰ ਪ੍ਰੇਰਕ
ਮਾਨਸਾ, 21 ਮਈ
ਮਾਲਵਾ ਖੇਤਰ ਦੇ ਤਾਪ ਘਰਾਂ ਦਾ ਪੰਜਾਬ ਦੇ ਬਿਜਲੀ ਸੰਕਟ ਲਈ ਕਿਤੇ ਯੋਗਦਾਨ ਪੂਰਾ ਹੈ ਅਤੇ ਕਿਤੇ ਅਧੂਰਾ ਹੈ। ਪਿੰਡ ਬਣਾਂਵਾਲਾ ਵਿੱਚ ਲੱਗੇ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀਐਸਪੀਐਲ) ਇਸ ਵੇਲੇ ਰਾਜ ਵਿੱਚੋਂ ਸਭ ਤੋਂ ਵੱਧ ਬਿਜਲੀ ਉਤਪਾਦਨ ਕਰ ਰਿਹਾ ਹੈ ਜਦੋਂਕਿ ਸਰਕਾਰੀ ਖੇਤਰ ਦੇ ਸਭ ਤੋਂ ਵੱਡੇ ਤਾਪ ਘਰ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਵੱਲੋਂ ਸਭ ਤੋਂ ਘੱਟ ਪੈਦਾਵਾਰ ਕੀਤੀ ਜਾ ਰਹੀ ਹੈ। ਸਰਕਾਰੀ ਅੰਕੜਿਆਂ ਅਨੁਸਾਰ ਅੱਜ ਬਣਾਂਵਾਲਾ ਤਾਪ ਘਰ ਦੇ ਤਿੰਨ ਯੂਨਿਟਾਂ ਵੱਲੋਂ 1700 ਮੈਗਾਵਾਟ ਪੈਦਾ ਕੀਤੀ ਅਤੇ ਇਸ ਦੀ ਕੁੱਲ ਸਮਰੱਥਾ 1980 ਮੈਗਾਵਾਟ ਹੈ। ਦੂਜੇ ਪਾਸੇ, ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਤਿੰਨ ਯੂਨਿਟ ਬੰਦ ਹੋਣ ਤੋਂ ਬਾਅਦ ਚੌਥੇ ਵੱਲੋਂ 178 ਮੈਗਾਵਾਟ ਬਿਜਲੀ ਹੀ ਪੈਦਾ ਕੀਤੀ ਗਈ। ਇਸ ਦੀ ਕੁੱਲ ਸਮਰੱਥਾ 920 ਮੈਗਾਵਾਟ ਹੈ।