ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭੀਖ ਮੰਗਣ ਵਾਲੇ 18 ਬੱਚੇ ਫੜੇ

ਪੰਜਾਬ ਸਰਕਾਰ ਵੱਲੋਂ ਭੀਖ ਮੰਗਣ ਵਾਲੇ ਬੱਚਿਆਂ ਦੇ ਡੀਐਨਏ ਟੈਸਟ ਕਰਵਾਉਣ ਦੇ ਫੈਸਲੇ ਤੋਂ ਬਾਅਦ ਬਠਿੰਡਾ ਜ਼ਿਲ੍ਹਾ ਪ੍ਰਸ਼ਾਸਨ ਨੇ ਐਕਸ਼ਨ ਲੈਣਾ ਸ਼ੁਰੂ ਕਰ ਦਿੱਤਾ ਹੈ। ਜ਼ਿਲ੍ਹਾ ਬਾਲ ਭਲਾਈ ਕਮੇਟੀ ਅਤੇ ਟਾਸਕ ਫੋਰਸ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਛਾਪੇ ਮਾਰੇ...
Advertisement

ਪੰਜਾਬ ਸਰਕਾਰ ਵੱਲੋਂ ਭੀਖ ਮੰਗਣ ਵਾਲੇ ਬੱਚਿਆਂ ਦੇ ਡੀਐਨਏ ਟੈਸਟ ਕਰਵਾਉਣ ਦੇ ਫੈਸਲੇ ਤੋਂ ਬਾਅਦ ਬਠਿੰਡਾ ਜ਼ਿਲ੍ਹਾ ਪ੍ਰਸ਼ਾਸਨ ਨੇ ਐਕਸ਼ਨ ਲੈਣਾ ਸ਼ੁਰੂ ਕਰ ਦਿੱਤਾ ਹੈ। ਜ਼ਿਲ੍ਹਾ ਬਾਲ ਭਲਾਈ ਕਮੇਟੀ ਅਤੇ ਟਾਸਕ ਫੋਰਸ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਛਾਪੇ ਮਾਰੇ ਗਏ, ਜਿੱਥੋਂ 18 ਨਾਬਾਲਿਗਾਂ ਨੂੰ ਫੜਿਆਾ ਗਿਆ। ਇਸ ਮੁਹਿੰਮ ਦੀ ਅਗਵਾਈ ਬਾਲ ਭਲਾਈ ਕਮੇਟੀ ਦੇ ਚੇਅਰਮੈਨ ਬਿਕਰਮਜੀਤ ਸਿੰਘ, ਮੈਂਬਰ ਰਾਕੇਸ਼ ਕੁਮਾਰ, ਐੱਸਐੱਲ ਲਤਿਕਾ ਅਤੇ ਮੋਹਿਤ ਬਾਂਸਲ ਵੱਲੋਂ ਕੀਤੀ ਗਈ। ਛਾਪਿਆਂ ਦੌਰਾਨ 24 ਵਿਅਕਤੀਆਂ ਦੀ ਪਛਾਣ ਕੀਤੀ ਗਈ, ਜੋ ਬੱਚਿਆਂ ਨੂੰ ਭੀਖ ਮੰਗਵਾਉਂਦੇ ਸਨ ਜਿਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪ੍ਰਸ਼ਾਸਨ ਹੁਣ ਰੈਸਕਿਊ ਕੀਤੇ ਬੱਚਿਆਂ ਦੇ ਡੀਐਨਏ ਟੈਸਟ ਕਰਵਾਏਗਾ।

Advertisement
Advertisement
Show comments