
ਪੱਤਰ ਪ੍ਰੇਰਕ
ਫਰੀਦਕੋਟ, 18 ਮਾਰਚ
ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਦੀਆਂ ਬੈਰਕਾਂ ਦੀ ਅਚਨਚੇਤ ਚੈਕਿੰਗ ਦੌਰਾਨ 18 ਮੋਬਾਈਲ ਫੋਨ ਅਤੇ ਕੁਝ ਹੋਰ ਇਤਰਾਜ਼ਯੋਗ ਸਮੱਗਰੀ ਮਿਲਣ ਦੀ ਸੂਚਨਾ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਸੰਦੀਪ ਸਿੰਘ ਨੇ ਦੱਸਿਆ ਕਿ ਜੇਲ੍ਹ ਦੀ ਤਲਾਸ਼ੀ ਦੌਰਾਨ ਜੇਲ੍ਹ ਅਧਿਕਾਰੀਆਂ ਨੂੰ 18 ਮੋਬਾਈਲ ਫੋਨ, 9 ਹੈੱਡ ਫੋਨ, 10 ਚਾਰਜਰ ਅਤੇ ਕੁਝ ਹੋਰ ਸਮੱਗਰੀ ਬਰਾਮਦ ਹੋਈ ਹੈ। ਸਿਟੀ ਪੁਲੀਸ ਫਰੀਦਕੋਟ ਨੇ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ਦੇ ਆਧਾਰ ‘ਤੇ ਹਵਾਲਾਤੀ ਲਵਪ੍ਰੀਤ ਸਿੰਘ ਤੇ ਅਮਰੀਕ ਸਿੰਘ ਸਮੇਤ ਅਣਪਛਾਤੇ ਵਿਅਕਤੀਆਂ ਖਿਲਾਫ਼ ਜੇਲ੍ਹ ਐਕਟ ਤਹਿਤ ਪਰਚਾ ਦਰਜ ਕਰ ਲਿਆ ਹੈ। ਐੱਸਐੱਸਪੀ ਹਰਜੀਤ ਸਿੰਘ ਨੇ ਕਿਹਾ ਕਿ ਪੁਲੀਸ ਇਸ ਮਾਮਲੇ ਦੀ ਬਰੀਕੀ ਨਾਲ ਪੜਤਾਲ ਕਰ ਰਹੀ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ