ਜੇਲ੍ਹ ਨੇੜਿਓਂ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਸਣੇ 2 ਕਾਬੂ
ਫਿਰੋਜ਼ਪੁਰ ਪੁਲੀਸ ਨੇ ਕੇਂਦਰੀ ਜ਼ੇਲ੍ਹ ਦੇ ਪਿਛਲੇ ਪਾਸਿਓਂ ਦੋ ਵਿਅਕਤੀਆਂ ਨੂੰ ਹਥਿਆਰਾਂ ਅਤੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 2 ਪਿਸਤੌਲ ਇੱਕ 32 ਬੋਰ, ਇੱਕ 30 ਬੋਰ, 02 ਮੈਗਜ਼ੀਨ, 20 ਕਾਰਤੂਸ, 450 ਨਸ਼ੀਲੇ ਕੈਪਸੂਲ ਅਤੇ...
Advertisement
ਫਿਰੋਜ਼ਪੁਰ ਪੁਲੀਸ ਨੇ ਕੇਂਦਰੀ ਜ਼ੇਲ੍ਹ ਦੇ ਪਿਛਲੇ ਪਾਸਿਓਂ ਦੋ ਵਿਅਕਤੀਆਂ ਨੂੰ ਹਥਿਆਰਾਂ ਅਤੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 2 ਪਿਸਤੌਲ ਇੱਕ 32 ਬੋਰ, ਇੱਕ 30 ਬੋਰ, 02 ਮੈਗਜ਼ੀਨ, 20 ਕਾਰਤੂਸ, 450 ਨਸ਼ੀਲੇ ਕੈਪਸੂਲ ਅਤੇ 160 ਜਰਦੇ ਦੀਆਂ ਪੁੜੀਆਂ ਬਰਾਮਦ ਹੋਈਆਂ ਹਨ। ਜ਼ਿਲ੍ਹਾ ਪੁਲੀਸ ਮੁਖੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਜਸਵਿੰਦਰ ਸਿੰਘ ਉਰਫ ਦੀਪ ਅਤੇ ਸ਼ਮਸ਼ੇਰ ਸਿੰਘ ਉਰਫ ਸ਼ੈਰੀ ਕੇਂਦਰੀ ਜੇਲ੍ਹ ਦੇ ਪਿਛਲੇ ਪਾਸਿਓਂ ਹਥਿਆਰ ਅਤੇ ਨਸ਼ੀਲੇ ਪਦਾਰਥ ਜੇਲ੍ਹ ਵਿੱਚ ਸੁੱਟਣ ਦੀ ਤਿਆਰੀ ਕਰ ਰਹੇ ਹਨ। ਸੂਚਨਾ ਮਿਲਦੇ ਹੀ ਪੁਲੀਸ ਪਾਰਟੀ ਨੇ ਤੁਰੰਤ ਕਾਰਵਾਈ ਕਰਦੇ ਹੋਏ ਕੇਂਦਰੀ ਜੇਲ੍ਹ ਦੇ ਪਿਛਲੇ ਪਾਸੇ ਛਾਪਾ ਮਾਰਿਆ ਅਤੇ ਉੱਥੋਂ ਦੋਵਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਉਪਰੋਕਤ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ ਹੋਏ। ਪੁਲੀਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਥਾਣਾ ਫਿਰੋਜ਼ਪੁਰ ਸ਼ਹਿਰ ਵਿੱਚ ਮੁਕੱਦਮਾ ਦਰਜ ਕਰ ਲਿਆ ਹੈ।
Advertisement
Advertisement