DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਦੇਸੀ ਕੱਟੇ ਤੇ ਕਾਰਤੂਸ ਸਮੇਤ 2 ਨੌਜਵਾਨ ਗ੍ਰਿਫ਼ਤਾਰ; ਪੁਲੀਸ ਨੇ ਲਿਆ ਰਿਮਾਂਡ

ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਥਾਣਾ ਮਹਿਲ ਕਲਾਂ ਦੀ ਪੁਲੀਸ ਨੇ ਗਸ਼ਤ ਦੌਰਾਨ ਦੋ ਨੌਜਵਾਨਾਂ ਨੂੰ 315 ਬੋਰ ਦੇਸੀ ਕੱਟੇ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਹਰਦੀਪ ਸਿੰਘ ਉਰਫ਼ ਨਿੱਕੂ ਅਤੇ ਕੁਲਦੀਪ ਸਿੰਘ ਉਰਫ਼...

  • fb
  • twitter
  • whatsapp
  • whatsapp
featured-img featured-img
ਪੁਲੀਸ ਹਿਰਾਸਤ ਵਿੱਚ ਨਾਜਾਇਜ਼ ਅਸਲੇ ਸਮੇਤ ਮੁਲਜ਼ਮ। ਫੋਟੋ;ਚੀਮਾ
Advertisement

ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਥਾਣਾ ਮਹਿਲ ਕਲਾਂ ਦੀ ਪੁਲੀਸ ਨੇ ਗਸ਼ਤ ਦੌਰਾਨ ਦੋ ਨੌਜਵਾਨਾਂ ਨੂੰ 315 ਬੋਰ ਦੇਸੀ ਕੱਟੇ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਹਰਦੀਪ ਸਿੰਘ ਉਰਫ਼ ਨਿੱਕੂ ਅਤੇ ਕੁਲਦੀਪ ਸਿੰਘ ਉਰਫ਼ ਬੋਬੀ ਵਾਸੀ ਮਹਿਲ ਕਲਾਂ ਵਜੋਂ ਹੋਈ ਹੈ।

ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਬਲਕੌਰ ਸਿੰਘ ਨੇ ਦੱਸਿਆ ਕਿ ਥਾਣਾ ਮੁਖੀ ਕੁਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਪੁਲੀਸ ਪਾਰਟੀ ਜਦੋਂ ਅਨਾਜ ਮੰਡੀ ਕੋਲ ਗਸ਼ਤ 'ਤੇ ਸੀ, ਤਾਂ ਸ਼ੱਕੀ ਹਾਲਤ ਵਿੱਚ ਘੁੰਮ ਰਹੇ ਇਨ੍ਹਾਂ ਨੌਜਵਾਨਾਂ ਨੇ ਪੁਲੀਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਨੂੰ ਮੁਸਤੈਦੀ ਨਾਲ ਦਬੋਚ ਲਿਆ ਗਿਆ।

Advertisement

ਪੁਲੀਸ ਨੇ ਦੋਵਾਂ ਖ਼ਿਲਾਫ਼ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਅਦਾਲਤ ਤੋਂ ਰਿਮਾਂਡ ਹਾਸਲ ਕਰ ਲਿਆ ਹੈ। ਹੁਣ ਪੁੱਛਗਿੱਛ ਦੌਰਾਨ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਹਥਿਆਰ ਕਿੱਥੋਂ ਲਿਆਂਦਾ ਗਿਆ ਸੀ ਅਤੇ ਇਸ ਦੀ ਵਰਤੋਂ ਕਿਸ ਵਾਰਦਾਤ ਲਈ ਕੀਤੀ ਜਾਣੀ ਸੀ।

Advertisement

Advertisement
×