ਅੱਗ ਨਾਲ 23 ਏਕੜ ਕਣਕ ਸੜ ਕੇ ਸੁਆਹ

ਅੱਗ ਨਾਲ 23 ਏਕੜ ਕਣਕ ਸੜ ਕੇ ਸੁਆਹ

ਪਿੰਡ ਦਾਨ ਸਿੰਘ ਵਾਲਾ ਦੇ ਖੇਤਾਂ ਵਿੱਚ ਸੜ ਕੇ ਸੁਆਹ ਹੋਈ ਕਣਕ। ਫੋਟੋ: ਪੰਜਾਬੀ ਟ੍ਰਿਬਿਊਨ

ਮਨੋਜ ਸ਼ਰਮਾ

ਬਠਿੰਡਾ, 12 ਅਪਰੈਲ

ਪਿੰਡ ਦਾਨ ਸਿੰਘ ਵਾਲਾ ਵਿੱਚ ਦੁਪਹਿਰ ਬਾਅਦ ਅੱਗ ਲੱਗਣ ਕਾਰਨ 23 ਏਕੜ ਕਣਕ ਸੜ ਗਈ। ਇਸ ਅਗਨੀ ਕਾਂਡ ਵਿੱਚ ਕਿਸਾਨਾਂ ਦੀ ਤਕਰੀਬਨ 13 ਲੱਖ ਰੁਪਏ ਦੀ ਫ਼ਸਲ ਦਾ ਨੁਕਸਾਨ ਹੋ ਗਿਆ। ਅੱਗ ਦੀ ਘਟਨਾ ਬਾਰੇ ਗੁਰੂ ਘਰ ਦੇ ਸਪੀਕਰ ਰਾਹੀਂ ਸੂਚਨਾ ਮਿਲਦਿਆਂ ਹੀ ਤਿੰਨ ਪਿੰਡਾਂ ਦੇ ਲੋਕ ਅੱਗ ਬੁਝਾਉਣ ਲਈ ਜੁੱਟ ਗਏ ਤੇ ਫਾਇਰ ਬ੍ਰਿਗੇਡ ਦੀ ਗੱਡੀ ਪੁੱਜਣ ਤੋਂ ਪਹਿਲਾਂ ਅੱਗ ’ਤੇ ਕਾਬੂ ਪਾ ਲਿਆ। ਇਸ ਦੌਰਾਨ ਬਲਜੀਤ ਸਿੰਘ ਦੀ 6 ਏਕੜ, ਬਲਕਾਰ ਸਿੰਘ ਦੀ 6 ਏਕੜ, ਜੰਗਵੰਤ ਸਿੰਘ ਦੀ 4 ਏਕੜ ਸੁਖਮਿੰਦਰ ਦੀ 1 ਏਕੜ ਕਣਕ ਸੜ ਗਈ ਜਦੋਂਕਿ ਪਿੰਡ ਮਹਿਮਾ ਸਵਾਈ ਦੇ ਕਿਸਾਨ ਜਸਵਿੰਦਰ ਸਿੰਘ, ਲਾਭ ਸਿੰਘ  ਦੀ 5 ਏਕੜ ਅਤੇ ਨੱਥਾ ਸਿੰਘ ਮਾਨ ਦੀ 1 ਏਕੜ ਕਣਕ ਸੜ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸਰਕਾਰ ਤੋਂ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ।

ਕਣਕ ਦੇ ਨਾੜ ਨੂੰ ਅੱਗ ਲੱਗੀ

ਅਜੀਤਵਾਲ (ਗੁਰਪ੍ਰੀਤ ਦੌਧਰ): ਪਿੰਡ ਦੌਧਰ ਵਿੱਚ ਕਿਸਾਨ ਪਰਮਜੀਤ ਸਿੰਘ ਦੇ ਖੇਤ ਵਿੱਚ ਅਚਾਨਕ ਸ਼ਾਰਟ ਸਰਕਟ ਨਾਲ ਕਣਕ ਦੇ ਨਾੜ ਨੂੰ ਅੱਗ ਲੱਗ ਗਈ ਪਰ ਸਮੇਂ ਸਿਰ ਅੱਗ ’ਤੇ ਕਾਬੂ ਪਾਉਣ ਨਾਲ ਇਸ ਦੇ ਨਾਲ ਦੇ ਖੇਤਾਂ ਵਿੱਚ ਪੱਕੀ ਕਣਕ ਦਾ ਬਚਾਅ ਹੋ ਗਿਆ। ਕਿਸਾਨ ਪਰਮਜੀਤ ਸਿੰਘ ਨੇ ਦੱਸਿਆ ਕਿ ਖੇਤਾਂ ਵਿੱਚੋਂ ਹਾਈ ਵੋਲਟੇਜ ਤਾਰਾਂ ਦੇ ਟਾਵਰ ਲੱਗੇ ਹੋਏ ਹਨ। ਇਸ ਤੋਂ ਪਹਿਲਾਂ ਵੀ ਟਾਵਰ ਨੰਬਰ 24 ਤੋਂ ਅੱਗ ਲੱਗਣ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ ਅਤੇ ਇਸ ਸਬੰਧੀ ਬਿਜਲੀ ਮਹਿਕਮੇ ਨੂੰ ਸੂਚਿਤ ਕੀਤਾ ਗਿਆ ਸੀ। ਕਿਸਾਨਾਂ ਨੇ ਮੰਗ ਕੀਤੀ ਕਿ ਇਸ ਟਾਵਰ ਦੀ ਮੁਰੰਮਤ ਕੀਤੀ ਜਾਵੇ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All