ਕੇਂਦਰੀ ਜੇਲ੍ਹ ’ਚੋਂ 23 ਮੋਬਾਈਲ ਅਤੇ ਨਸ਼ੀਲੇ ਪਦਾਰਥ ਬਰਾਮਦ
ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚੋਂ ਮੋਬਾਈਲ ਫੋਨ ਅਤੇ ਨਸ਼ੀਲੇ ਪਦਾਰਥ ਮਿਲਣ ਦਾ ਸਿਲਸਿਲਾ ਜਾਰੀ ਹੈ। ਕੇਂਦਰੀ ਜੇਲ੍ਹ ਵਿਚ ਤਲਾਸ਼ੀ ਦੌਰਾਨ 23 ਮੋਬਾਈਲ ਫੋਨ, 12 ਹੈੱਡਫੋਨ ਅਤੇ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲੀਸ ਨੇ ਅਣਪਛਾਤੇ...
Advertisement
ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚੋਂ ਮੋਬਾਈਲ ਫੋਨ ਅਤੇ ਨਸ਼ੀਲੇ ਪਦਾਰਥ ਮਿਲਣ ਦਾ ਸਿਲਸਿਲਾ ਜਾਰੀ ਹੈ। ਕੇਂਦਰੀ ਜੇਲ੍ਹ ਵਿਚ ਤਲਾਸ਼ੀ ਦੌਰਾਨ 23 ਮੋਬਾਈਲ ਫੋਨ, 12 ਹੈੱਡਫੋਨ ਅਤੇ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲੇ ਦਰਜ ਕੀਤੇ ਹਨ। ਥਾਣਾ ਸਿਟੀ ਫਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਸ਼ਰਮਾ ਸਿੰਘ ਨੇ ਦੱਸਿਆ ਕਿ ਜੇਲ੍ਹ ਦੀਆਂ ਵੱਖ-ਵੱਖ ਬੈਰਕਾਂ ਵਿੱਚ ਤਲਾਸ਼ੀ ਦੌਰਾਨ ਇਹ ਸਾਮਾਨ ਬਰਾਮਦ ਹੋਇਆ। ਇਸ ਦੌਰਾਨ ਹਾਈ ਸਕਿਉਰਿਟੀ ਜ਼ੋਨ ਦੀ ਛੱਤ ਉਪਰ ਨਸ਼ੀਲਾ ਪਦਾਰਥ ਮਿਲਿਆ ਜੋ ਪੋਲੀਥੀਨ ਕਾਗਜ਼ ਵਿਚ ਲਪੇਟਿਆ ਹੋਇਆ ਸੀ। ਜਾਂਚਕਰਤਾ ਸ਼ਰਮਾ ਸਿੰਘ ਨੇ ਦੱਸਿਆ ਕਿ ਪੁਲੀਸ ਵਲੋਂ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Advertisement
Advertisement