‘ਮੇਰਾ ਘਰ ਮੇਰੇ ਨਾਮ’ ਤਹਿਤ 23 ਪਿੰਡਾਂ ਨੂੰ ਲਾਭ ਮਿਲੇਗਾ:
ਲਾਲ ਲਕੀਰ ਦੇ ਅੰਦਰ ਵੱਸਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦੇਣ ਲਈ ਸਰਕਾਰ ਵੱਲੋਂ ਚਲਾਈ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਭੈਰੋਂ ਭੱਟੀ ਵਿੱਚ ਸਬੰਧਤ ਘਰਾਂ ਵਾਲਿਆਂ...
ਲਾਲ ਲਕੀਰ ਦੇ ਅੰਦਰ ਵੱਸਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦੇਣ ਲਈ ਸਰਕਾਰ ਵੱਲੋਂ ਚਲਾਈ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਭੈਰੋਂ ਭੱਟੀ ਵਿੱਚ ਸਬੰਧਤ ਘਰਾਂ ਵਾਲਿਆਂ ਨੂੰ ਮਾਲਕੀ ਦੇ ਦਸਤਾਵੇਜ਼ ਸੌਂਪੇ। ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਆਪਣੇ ਘਰ ਦਾ ਮਾਲਕੀ ਹੱਕ ਹਰ ਪਰਿਵਾਰ ਲਈ ਬਹੁਤ ਮਹੱਤਵਪੂਰਨ ਹੁੰਦਾ ਹੈ ਅਤੇ ਇਸ ਮੁਹਿੰਮ ਤਹਿਤ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਸਬੰਧੀ ਅਧਿਕਾਰਤ ਦਸਤਾਵੇਜ਼ ਦਿੱਤੇ ਜਾ ਰਹੇ ਹਨ। ਕੋਟਕਪੂਰਾ ਤਹਿਸੀਲ ਦੇ 23 ਪਿੰਡਾਂ ਨਾਲ ਸਬੰਧਤ ਯੋਗ ਵਸਨੀਕਾਂ ਨੂੰ ਇਸ ਮੁਹਿੰਮ ਅਧੀਨ ਲਿਆਂਦਾ ਗਿਆ ਹੈ। ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਜਾਇਦਾਦੀ ਹੱਕ ਪ੍ਰਦਾਨ ਕਰਨ ਦੇ ਨਾਲ-ਨਾਲ ਹੋਰ ਸਰਕਾਰੀ ਸੇਵਾਵਾਂ ਅਤੇ ਸਹੂਲਤਾਂ ਦੇਣਾ ਵੀ ਵੀ ਯਕੀਨੀ ਬਣਾਇਆ ਜਾ ਰਿਹਾ ਹੈ।
ਸਪੀਕਰ ਸੰਧਵਾਂ ਨੇ ਕਿਹਾ ਕਿ ਘਰਾਂ ਦੇ ਮਾਲਕੀ ਹੱਕ ਮਿਲਣ ਨਾਲ ਭਵਿੱਖ ਵਿੱਚ ਜਾਇਦਾਦ ਨਾਲ ਸਬੰਧਤ ਸਾਰੀਆਂ ਸਹੂਲਤਾਂ ਲਾਭਪਾਤਰੀ ਲੈ ਸਕਣਗੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਯੋਗ ਲਾਭਪਾਤਰੀਆਂ ਨੂੰ ਇਸ ਮੁਹਿੰਮ ਦਾ ਲਾਭ ਦੇਣ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਜਾਰੀ ਰੱਖਿਆ ਜਾਵੇ। ਇਸ ਮੌਕੇ ਸਪੀਕਰ ਸੰਧਵਾਂ ਨੇ ਪਿੰਡ ਵਾਸੀਆਂ ਨੂੰ ਸਿਹਤ ਬੀਮਾ ਕਾਰਡ ਵੀ ਵੰਡੇ। ਇਸ ਮੌਕੇ ਐੱਸ ਡੀ ਐੱਮ ਕੋਟਕਪੂਰਾ ਰਜਿੰਦਰ ਸਿੰਘ, ਨਾਇਬ ਤਹਿਸੀਲਦਾਰ ਗੁਰਚਰਨ ਸਿੰਘ ਅਤੇ ਕੌਂਸਲ ਪ੍ਰਧਾਨ ਗੁਰਪ੍ਰੀਤ ਸਿੰਘ ਗੈਰੀ ਵੜਿੰਗ ਨੇ ਸਪੀਕਰ ਸੰਧਵਾਂ ਦਾ ਧੰਨਵਾਦ ਕੀਤਾ। ਇਸ ਸਮੇਂ ਸਰਪੰਚ ਰਜਿੰਦਰ ਜੀਤ ਸਿੰਘ ਗਿੱਲ, ਜਗਤਾਰ ਜੱਗਾ ਸਰਪੰਚ ਪਿੰਡ ਖਾਰਾ, ਧੀਰਾ ਸਿੰਘ, ਨਿਰਮਲ ਸਿੰਘ, ਲਖਵਿੰਦਰ ਕੌਰ ਅਤੇ ਧਰਮਜੀਤ ਸਿੰਘ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ।

