ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਆਮ ਚੋਣਾਂ ਦੇ ਆਖਰੀ ਦਿਨ 248 ਨਾਮਜ਼ਦਗੀ ਪੱਤਰ ਦਾਖ਼ਲ
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਬਰਨਾਲਾ ਟੀ.ਬੈਨਿਥ ਨੇ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਆਮ ਚੋਣਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਨਾਮਜ਼ਦਗੀ ਦੇ ਆਖਰੀ ਦਿਨ ਜ਼ਿਲ੍ਹਾ ਪਰਿਸ਼ਦ ਬਰਨਾਲਾ ਲਈ 42, ਪੰਚਾਇਤ ਸੰਮਤੀ ਬਰਨਾਲਾ ਲਈ 45 ਪੰਚਾਇਤ ਸੰਮਤੀ ਮਹਿਲ...
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਬਰਨਾਲਾ ਟੀ.ਬੈਨਿਥ ਨੇ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਆਮ ਚੋਣਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਨਾਮਜ਼ਦਗੀ ਦੇ ਆਖਰੀ ਦਿਨ ਜ਼ਿਲ੍ਹਾ ਪਰਿਸ਼ਦ ਬਰਨਾਲਾ ਲਈ 42, ਪੰਚਾਇਤ ਸੰਮਤੀ ਬਰਨਾਲਾ ਲਈ 45 ਪੰਚਾਇਤ ਸੰਮਤੀ ਮਹਿਲ ਕਲਾਂ ਲਈ 84 ਅਤੇ ਪੰਚਾਇਤ ਸੰਮਤੀ ਸ਼ਾਹਿਣਾ ਲਈ 77 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 05 ਦਸੰਬਰ 2025 ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 6 ਦਸੰਬਰ 2025 (ਸ਼ਨੀਵਾਰ) ਸ਼ਾਮ 03:00 ਵਜੇ ਤੱਕ ਹੋਵੇਗੀ।
ਉਨ੍ਹਾਂ ਦੱਸਿਆ ਕਿ 14 ਦਸੰਬਰ ਨੂੰ ਜ਼ਿਲ੍ਹਾ ਪਰਿਸ਼ਦ ਦੇ 10 ਹਲਕਿਆਂ ਅਤੇ ਬਲਾਕ ਬਰਨਾਲਾ ਦੀਆਂ 15 ਪੰਚਾਇਤ ਸੰਮਤੀਆਂ, ਸਹਿਣਾ ਅਤੇ ਮਹਿਲ ਕਲਾਂ ਦੀਆਂ 25-25 ਪੰਚਾਇਤ ਸੰਮਤੀਆਂ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਜ਼ਿਲ੍ਹਾ ਪੱਧਰੀ ਸ਼ਿਕਾਇਤ ਸੈੱਲ ਸਥਾਪਿਤ ਕੀਤਾ ਗਿਆ ਹੈ, ਚੋਣਾਂ ਸਬੰਧੀ ਕੋਈ ਵੀ ਸ਼ਿਕਾਇਤ ਲਈ ਜ਼ਿਲ੍ਹਾ ਪੱਧਰੀ ਸ਼ਿਕਾਇਤ ਨੰਬਰ 80541-05904 ਜਾਂ Email id- zilaparishadelectionscomplaint@gmail.com ’ਤੇ ਸੰਪਰਕ ਕੀਤਾ ਜਾ ਸਕਦਾ ਹੈ।

