ਵਿਦੇਸ਼ ਭੇਜਣ ਦੇ ਨਾਂ ’ਤੇ 25.40 ਲੱਖ ਦੀ ਠੱਗੀ
ਮਾਨਸਾ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ 25 ਲੱਖ 40 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਥਾਣਾ ਸਿਟੀ ਬੁਢਲਾਡਾ ਵਿਖੇ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਂਚ ਅਧਿਕਾਰੀ ਰਜਿੰਦਰ ਸਿੰਘ ਨੇ ਦੱਸਿਆ ਕਿ ਮੁੱਦਈ...
Advertisement
ਮਾਨਸਾ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ 25 ਲੱਖ 40 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਥਾਣਾ ਸਿਟੀ ਬੁਢਲਾਡਾ ਵਿਖੇ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਜਾਂਚ ਅਧਿਕਾਰੀ ਰਜਿੰਦਰ ਸਿੰਘ ਨੇ ਦੱਸਿਆ ਕਿ ਮੁੱਦਈ ਸਾਹਿਲ ਵਰਮਾ ਵਾਸੀ ਬੁਢਲਾਡਾ ਵੱਲੋਂ ਪੁਲੀਸ ਨੂੰ ਦਰਖਾਸਤ ਦੇ ਕੇ ਉਕਤ ਵਿਅਕਤੀਆਂ ਵੱਲੋਂ ਅਮਰੀਕਾ ਭੇਜਣ ਦੇ ਨਾਂ ’ਤੇ 25 ਲੱਖ 40 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ ਸੀ। ਉਸ ਨੇ ਦੱਸਿਆ ਕਿ ਦੇਵਰਿਸ਼ੀ ਬਖਸ਼ੀ, ਨਰੇਸ਼ ਬਖਸ਼ੀ, ਲਵੀਨਾ ਬਖਸ਼ੀ, ਦਿਵਿਆ ਬਖਸ਼ੀ ਦੁਆਰਾ ਉਸ ਪਾਸੋਂ ਅਮਰੀਕਾ ਭੇਜਣ ਦਾ ਝਾਂਸਾ ਦੇਕੇ ਵੱਖ-ਵੱਖ ਬੈਂਕ ਖਾਤਿਆਂ ਵਿੱਚ 15 ਲੱਖ 40 ਹਜ਼ਾਰ ਰੁਪਏ ਪੁਆਏ ਗਏ ਹਨ ਅਤੇ 10 ਲੱਖ ਰੁਪਏ ਨਕਦ ਲੈ ਲਏ ਹਨ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
Advertisement
Advertisement
×