‘ਆਪ’ ਦੇ 25 ਪਰਿਵਾਰ ਕਾਂਗਰਸ ’ਚ ਸ਼ਾਮਲ
ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਪਿੰਡ ਜੰਡ ਵਾਲਾ ਤੋਂ ਆਮ ਆਦਮੀ ਪਾਰਟੀ ਦੇ 25 ਪਰਿਵਾਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਇਹ ਸ਼ਮੂਲੀਅਤ ਐਤਵਾਰ ਨੂੰ ਪਾਰਟੀ ਦੇ ਹਲਕਾ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਦੀ ਅਗਵਾਈ ਹੇਠ ਪਾਰਟੀ ਕਾਰਕੁਨ ਹਰਬੰਸ ਸਿੰਘ ਦੇ ਘਰ ਹੋਈ ਬੈਠਕ ਮੌਕੇ ਹੋਈ। ਇਹ ਸਰਗਰਮੀ ਪਾਰਟੀ ਦੇ ਪੁਰਾਣੇ ਆਗੂ ਰੈਂਬੋ ਦੇ ਯਤਨਾਂ ਸਦਕਾ ਸੰਭਵ ਹੋ ਸਕੀ ਹੈ।
ਕਾਂਗਰਸੀ ਕਾਰਕੁਨਾਂ ਨੂੰ ਸੰਬੋਧਨ ਕਰਦਿਆਂ ਆਸ਼ੂ ਬੰਗੜ ਨੇ ਕਿਹਾ ਕਿ ਹਲਕੇ ਵਿੱਚ ‘ਆਪ’ ਦਾ ਸੂਪੜਾ ਸਾਫ਼ ਹੁੰਦਾ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਾਇਦ ਇਹ ਦੁਨੀਆ ਦੀ ਇਕਲੌਤੀ ਸਿਆਸੀ ਪਾਰਟੀ ਹੋਵੇਗੀ ਜਿਸ ਦਾ ਸਭ ਤੋਂ ਘੱਟ ਸਮੇਂ ਵਿੱਚ ਆਧਾਰ ਖ਼ਤਮ ਹੋ ਜਾਵੇਗਾ। ਉਨ੍ਹਾਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ। ਇਸ ਮੌਕੇ ਜਗਦੀਸ਼ ਸਿੰਘ ਬਾਂਸਲ, ਸਰਬਜੀਤ ਸਿੰਘ ਗਿੱਲ, ਨਛੱਤਰ ਸਿੰਘ, ਕੁਲਵਿੰਦਰ ਸਿੰਘ, ਦਰਸ਼ਨ ਸਿੰਘ ਬਰਾੜ, ਬਲਵੀਰ ਸਿੰਘ ਮੈਂਬਰ, ਮੇਜਰ ਸਿੰਘ ਬਾਬੇ ਕੇ, ਕਰਨੈਲ ਸਿੰਘ ਗਰੇਵਾਲ, ਗੁਰਤੇਜ ਸਿੰਘ, ਗੁਰਸੇਵਕ ਸਿੰਘ, ਬਲਜੀਤ ਸਿੰਘ ਸਾਬਕਾ ਸਰਪੰਚ ਵੀ ਹਾਜ਼ਰ ਸਨ।