ਪੱਤਰ ਪ੍ਰੇਰਕ
ਬਠਿੰਡਾ, 10 ਜੂਨ
ਡੀਸੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਘਰੇਲੂ ਇਕਾਂਤਵਾਸ ਤੇ ਐਕਟਿਵ ਕੇਸਾਂ ਵਿਚ ਕਮੀ ਦੇਖਣ ਨੂੰ ਮਿਲੀ ਹੈ।ਉਨ੍ਹਾਂ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਕਰੋਨਾ ਪ੍ਰਭਾਵਿਤ 9 ਵਿਅਕਤੀਆਂ ਦੀ ਮੌਤ, 88 ਨਵੇਂ ਕੇਸ ਅਤੇ 218 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਵਾਪਸ ਪਰਤ ਗਏ ਹਨ।
ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ):ਕਰੋਨਾ ਦੇ ਚਲਦਿਆਂ ਮੁਕਤਸਰ ਜ਼ਿਲ੍ਹੇ ਵਿੱਚ ਅੱਜ 6 ਜਣਿਆਂ ਨੇ ਦਮ ਤੋੜ ਦਿੱਤਾ ਹੈ ਜਦਕਿ ਜ਼ਿਲ੍ਹੇ ਵਿੱਚ 51 ਨਵੇਂ ਕਰੋਨਾ ਪਾਜ਼ਿਟਵ ਕੇਸ ਆਏ ਹਨ। ਮਰਨ ਵਾਲਿਆਂ ਵਿੱਚ 1-1 ਜਣਾ ਮਲੋਟ, ਕੋਟਭਾਈ, ਤਰਖਾਣਵਾਲਾ, ਮੰਡੀ ਕਿਲਿਆਂਵਾਲੀ, ਕੱਖਾਂਵਾਲੀ ਤੇ ਭੁੱਟੀਵਾਲਾ ਦਾ ਰਹਿਣ ਵਾਲਾ ਦਾ ਹੈ।
ਸਿਰਸਾ (ਨਿੱਜੀ ਪੱਤਰ ਪ੍ਰੇਰਕ):ਜ਼ਿਲ੍ਹਾ ਸਿਰਸਾ ਵਿੱਚ ਕਰੋਨਾ ਕਾਰਨ ਅੱਜ ਤਿੰਨ ਔਰਤਾਂ ਸਮੇਤ ਸੱਤ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ ਕਰੋਨਾ ਲਾਗ ਦੇ 64 ਨਵੇਂ ਕੇਸ ਆਏ ਹਨ।
ਫ਼ਰੀਦਕੋਟ (ਨਿੱਜੀ ਪੱਤਰ ਪ੍ਰੇਰਕ): ਫ਼ਰੀਦਕੋਟ ਜ਼ਿਲ੍ਹੇ ਵਿੱਚ ਕਰੋਨਾ ਨਾਲ ਚਾਰ ਵਿਅਕਤੀਆਂ ਦੀ ਮੌਤ ਹੋਣ ਦੀ ਸੂਚਨਾ ਹੈ। ਜਦੋਂ ਕਿ ਅੱਜ ਫ਼ਰੀਦਕੋਟ ਵਿੱਚ ਕਰੋਨਾ ਦੇ 41 ਨਵੇਂ ਕੇਸ ਆਏ। ਸਿਵਲ ਸਰਜਨ ਡਾ. ਸੰਜੇ ਕਪੂਰ ਨੇ ਦੱਸਿਆ ਕਿ ਫ਼ਰੀਦਕੋਟ ਜ਼ਿਲ੍ਹੇ ਵਿੱਚ ਹੁਣ ਤੱਕ 13221 ਕੋਰੋਨਾ ਦੀ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ।