ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 26 ਲੱਖ ਠੱਗੇ
ਜ਼ਿਲ੍ਹਾ ਫਿਰੋਜ਼ਪੁਰ ਦੇ ਇੱਕ ਨੌਜਵਾਨ ਨੂੰ ਵਰਕ ਪਰਮਿਟ ਵੀਜ਼ਾ ਅਤੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 26 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਸਿਟੀ ਫਿਰੋਜ਼ਪੁਰ ਪੁਲੀਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਦਰਸ਼ਨ...
Advertisement
ਜ਼ਿਲ੍ਹਾ ਫਿਰੋਜ਼ਪੁਰ ਦੇ ਇੱਕ ਨੌਜਵਾਨ ਨੂੰ ਵਰਕ ਪਰਮਿਟ ਵੀਜ਼ਾ ਅਤੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 26 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਸਿਟੀ ਫਿਰੋਜ਼ਪੁਰ ਪੁਲੀਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਪਰਮਿੰਦਰ ਸਿੰਘ ਹਾਂਡਾ ਵੱਲੋਂ ਇੱਕ ਸ਼ਿਕਾਇਤ ਕਪਤਾਨ ਪੁਲੀਸ ਫਿਰੋਜ਼ਪੁਰ ਨੂੰ ਦਿੱਤੀ ਗਈ ਸੀ। ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਪੜਤਾਲ ਦੌਰਾਨ ਪਤਾ ਲੱਗਾ ਕਿ ਸ਼ਿਕਾਇਤਕਰਤਾ ਪਰਮਿੰਦਰ ਸਿੰਘ ਹਾਂਡਾ ਦੇ ਭਰਾ ਮਨਿੰਦਰ ਸਿੰਘ ਹਾਂਡਾ ਨੂੰ ਅਮਰੀਕ ਸਿੰਘ ਅਤੇ ਰਣਜੀਤ ਸਿੰਘ ਵੱਲੋਂ ਸਾਜਿਸ਼ ਤਹਿਤ ਵਰਕ ਪਰਮਿਟ ਵੀਜ਼ਾ ’ਤੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 26 ਲੱਖ ਰੁਪਏ ਦੀ ਠੱਗੀ ਮਾਰੀ ਗਈ ਹੈ।
Advertisement
Advertisement
