DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕੈਂਟਰ ਵਿੱਚੋਂ 28 ਕਿਲੋ ਅਫ਼ੀਮ ਬਰਾਮਦ

ਪੁਲੀਸ ਨੇ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਕੈਂਟਰ ਵਿੱਚੋਂ 28 ਕਿਲੋ ਅਫੀਮ ਬਰਾਮਦ ਕਰ ਕੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਅਨੁਸਾਰ ਕਾਬੂ ਕੀਤੇ ਗਏ ਦੋਵੇਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਨਾਲ ਸਬੰਧਤ...

  • fb
  • twitter
  • whatsapp
  • whatsapp
featured-img featured-img
ਐੱਸ ਪੀ ਸਤਿੰਦਰ ਕੁਮਾਰ ਅਫੀਮ ਬਰਾਮਦਗੀ ਸਬੰਧੀ ਜਾਣਕਾਰੀ ਦਿੰਦੇ ਹੋਏ।
Advertisement

ਪੁਲੀਸ ਨੇ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਕੈਂਟਰ ਵਿੱਚੋਂ 28 ਕਿਲੋ ਅਫੀਮ ਬਰਾਮਦ ਕਰ ਕੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਅਨੁਸਾਰ ਕਾਬੂ ਕੀਤੇ ਗਏ ਦੋਵੇਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਨਾਲ ਸਬੰਧਤ ਮਾਮਲੇ ਦਰਜ ਹਨ।

ਪ੍ਰੈੱਸ ਕਾਨਫਰੰਸ ਦੌਰਾਨ ਐੱਸ ਪੀ ਸਤਿੰਦਰ ਕੁਮਾਰ ਅਤੇ ਡੀ ਐੱਸ ਪੀ ਹਰੀਸ਼ ਕੁਮਾਰ ਨੇ ਦੱਸਿਆ ਕਿ ਥਾਣਾ ਨੰਬਰ-2 ਦੇ ਇੰਚਾਰਜ ਰਵਿੰਦਰ ਸਿੰਘ ਭੀਟੀ ਦੀ ਅਗਵਾਈ ਹੇਠ ਪੁਲੀਸ ਟੀਮ ਵੱਲੋਂ ਮਲੋਟ-ਸ੍ਰੀਗੰਗਾਨਗਰ ਬਾਈਪਾਸ ’ਤੇ ਹਨੂੰਮਾਨਗੜ੍ਹ ਓਵਰਬ੍ਰਿਜ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲੀਸ ਨੇ ਸ਼ੱਕ ਦੇ ਆਧਾਰ ’ਤੇ ਕੈਂਟਰ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਕੈਂਟਰ ਵਿੱਚੋਂ 28 ਕਿਲੋ ਅਫੀਮ ਬਰਾਮਦ ਹੋਈ। ਪੁਲੀਸ ਨੇ ਕੈਂਟਰ ਸਵਾਰ ਦੋਵੇਂ ਨੌਜਵਾਨਾਂ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਮੁਲਜ਼ਮਾਂ ਦੀ ਪਛਾਣ ਸਾਜਨ ਕੁਮਾਰ ਉਰਫ਼ ਮਜਨੂੰ ਵਾਸੀ ਚੰਨਣਖੇੜਾ ਅਤੇ ਗੁਰਮੀਤ ਸਿੰਘ ਵਾਸੀ ਸੀਡ ਫਾਰਮ ਵਜੋਂ ਹੋਈ ਹੈ, ਜੋ ਇਸ ਸਮੇਂ ਬਾਬਾ ਦੀਪ ਸਿੰਘ ਨਗਰ, ਅਬੋਹਰ ਵਿੱਚ ਰਹਿ ਰਹੇ ਹਨ। ਪੁਲੀਸ ਵੱਲੋਂ ਦੋਵਾਂ ਖ਼ਿਲਾਫ਼ ਨਸ਼ਾ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲੀਸ ਅਨੁਸਾਰ ਸਾਜਨ ਕੁਮਾਰ ਖ਼ਿਲਾਫ਼ ਪਹਿਲਾਂ ਵੀ ਅਬੋਹਰ ਸਦਰ, ਕਬਰਵਾਲਾ ਅਤੇ ਲੰਬੀ ਥਾਣਿਆਂ ਵਿੱਚ ਨਸ਼ਾ ਰੋਕੂ ਕਾਨੂੰਨ ਤਹਿਤ ਮਾਮਲੇ ਦਰਜ ਹਨ। ਪੁਲੀਸ ਵੱਲੋਂ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ।

Advertisement

Advertisement
Advertisement
×