DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਣੇ 3 ਕਾਬੂ

ਪੁਲੀਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ 4 ਸੌ ਗ੍ਰਾਮ ਹੈਰੋਇਨ ਅਤੇ 9 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 4 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ ਜਿਸ ਵਿੱਚੋਂ 3 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਜਦੋਂ ਕਿ ਇੱਕ ਦੀ ਗ੍ਰਿਫ਼ਤਾਰੀ ਬਾਕੀ ਹੈ।...

  • fb
  • twitter
  • whatsapp
  • whatsapp
Advertisement
ਪੁਲੀਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ 4 ਸੌ ਗ੍ਰਾਮ ਹੈਰੋਇਨ ਅਤੇ 9 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 4 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ ਜਿਸ ਵਿੱਚੋਂ 3 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਜਦੋਂ ਕਿ ਇੱਕ ਦੀ ਗ੍ਰਿਫ਼ਤਾਰੀ ਬਾਕੀ ਹੈ। ਇਸ ਸਬੰਧੀ ਜ਼ਿਲ੍ਹਾ ਪੁਲੀਸ ਮੁਖੀ ਅਭੀਮੰਨਿਊ ਰਾਣਾ ਨੇ ਦੱਸਿਆ ਕਿ ਸੀ ਆਈ ਏ ਮਲੋਟ ਇੰਚਾਰਜ ਸਬ ਇੰਸਪੈਕਟਰ ਜਗਸੀਰ ਸਿੰਘ ਨੇ ਮਲੋਟ ਨੇੜੇ ਕਾਰਵਾਈ ਕਰਦਿਆਂ ਦੋ ਜਣਿਆਂ ਨੂੰ 400 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਦੀ ਪਛਾਣ ਸੁਨੀਲ ਕੁਮਾਰ ਵਾਸੀ ਮਲੋਟ ਵਜੋਂ ਹੋਈ ਹੈ। ਇਸੇ ਤਰ੍ਹਾਂ ਪਿੰਡ ਭਲਾਈਆਨਾ ਵਿੱਚ ਉਤਮ ਸਿੰਘ ਵਾਸੀ ਬਾਘਾ ਪੁਰਾਣਾ ਅਤੇ ਹਰਜਿੰਦਰ ਸਿੰਘ ਵਾਸੀ ਛੱਤੇਆਣਾ ਪਾਸੋਂ 9 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਕੇਸ ਦਰਜ ਕੀਤੇ ਹਨ।

Advertisement

Advertisement
Advertisement
×