ਪੱਤਰ ਪ੍ਰੇਰਕ
ਭਗਤਾ ਭਾਈ, 28 ਜੁਲਾਈ
ਪਿੰਡ ਦਿਆਲਪੁਰਾ ਭਾਈਕਾ ਵਿੱਚ ਅੱਜ ਦਿਨ ਦਿਹਾੜੇ ਮੋਟਰਸਾਈਕਲ ਸਵਾਰ ਨੌਜਵਾਨ ਇਕ ਔਰਤ ਤੋਂ 30 ਹਜ਼ਾਰ ਰੁਪਏ ਖੋਹ ਕੇ ਫ਼ਰਾਰ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਔਰਤ ਭਿੰਦਰ ਕੌਰ ਜਦੋਂ ਪਿੰਡ ਵਿੱਚ ਸਥਿਤ ਸਟੇਟ ਬੈਂਕ ਆਫ ਇੰਡੀਆ ਤੋਂ 30 ਹਜ਼ਾਰ ਰੁਪਏ ਕਢਵਾ ਕੇ ਆਪਣੇ ਘਰ ਜਾ ਰਹੀ ਸੀ ਤਾਂ ਅਚਾਨਕ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੇ ਝਪਟ ਮਾਰ ਕੇ ਉਕਤ ਪੈਸੇ ਖੋਹ ਲਏ। ਘਟਨਾ ਕਾਰਨ ਔਰਤ ਕਾਫ਼ੀ ਦਹਿਲ ਗਈ। ਪੀੜਤ ਔਰਤ ਨੇ ਇਸ ਸਬੰਧੀ ਥਾਣਾ ਦਿਆਲਪੁਰਾ ਭਾਈਕਾ ਦੀ ਪੁਲੀਸ ਨੂੰ ਸੂਚਨਾ ਦੇ ਦਿੱਤੀ ਹੈ।