Tapa Sanitation Workers Regularized: 31 ਸਫ਼ਾਈ ਸੇਵਕ ਪੱਕੇ ਕੀਤੇ
ਨਗਰ ਕੌਂਸਲ ਤਪਾ ਦੀ ਮੀਟਿੰਗ ਦੌਰਾਨ ਕੌਂਸਲ ਨਾਲ ਸਬੰਧਤ 31 ਸਫ਼ਾਈ ਸੇਵਕਾਂ ਨੂੰ ਠੇਕੇ ਤੋਂ ਪੱਕਾ ਕਰਨ ਦਾ ਫ਼ੈਸਲਾ ਲਿਆ ਗਿਆ। ਇਸ ਨਾਲ ਸਫ਼ਾਈ ਸੇਵਕਾਂ ਵਿੱਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਮੀਟਿੰਗ ਵਿੱਚ ਨਗਰ ਕੌਂਸਲ ਤਪਾ ਦੇ ਪ੍ਰਧਾਨ...
Advertisement
ਨਗਰ ਕੌਂਸਲ ਤਪਾ ਦੀ ਮੀਟਿੰਗ ਦੌਰਾਨ ਕੌਂਸਲ ਨਾਲ ਸਬੰਧਤ 31 ਸਫ਼ਾਈ ਸੇਵਕਾਂ ਨੂੰ ਠੇਕੇ ਤੋਂ ਪੱਕਾ ਕਰਨ ਦਾ ਫ਼ੈਸਲਾ ਲਿਆ ਗਿਆ। ਇਸ ਨਾਲ ਸਫ਼ਾਈ ਸੇਵਕਾਂ ਵਿੱਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਮੀਟਿੰਗ ਵਿੱਚ ਨਗਰ ਕੌਂਸਲ ਤਪਾ ਦੇ ਪ੍ਰਧਾਨ ਬਲਜੀਤ ਸਿੰਘ ਬਾਸੀ, ਮੀਤ ਪ੍ਰਧਾਨ ਮਨੀਸ਼ ਕੁਮਾਰ, ਕਾਰਜਸਾਧਕ ਅਫਸਰ ਹਰਪ੍ਰੀਤ ਸਿੰਘ ਤੋਂ ਇਲਾਵਾ ਸਮੂਹ ਕੌਂਸਲਰ ਅਤੇ ਨਗਰ ਕੌਂਸਲ ਦਾ ਸਟਾਫ ਹਾਜ਼ਰ ਸੀ। ਸ੍ਰੀ ਬਾਸੀ ਅਨੁਸਾਰ ਮੀਟਿੰਗ ਦੌਰਾਨ ਸਫ਼ਾਈ ਸੇਵਕਾਂ ਦੀਆਂ ਸੇਵਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਪੱਕਾ ਕਰਨ ਸਬੰਧੀ ਫ਼ੈਸਲਾ ਕੀਤਾ ਗਿਆ। ਸਫ਼ਾਈ ਸੇਵਕ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਲਈ ਲਗਾਤਾਰ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਨਗਰ ਕੌਂਸਲ ਦੀ ਮੀਟਿੰਗ ਵਿੱਚ ਇਸ ਫ਼ੈਸਲੇ ਨੂੰ ਸਰਬਸੰਮਤੀ ਨਾਲ ਅੱਗੇ ਵਧਾਉਣ ’ਤੇ ਸਫ਼ਾਈ ਸੇਵਕਾਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ।
Advertisement
Advertisement
×

