DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

35th Natak Mela Jeeda: ਭਗਤ ਸਿੰਘ ਦੀ ਵਿਚਾਰਧਾਰਾ ਨਾਲ ਜੁੜਨਾ ਦਾ ਸੱਦਾ

ਸ਼ਹੀਦ-ਏ-ਆਜ਼ਮ ਨੂੰ ਸਮਰਪਿਤ 35ਵਾਂ ਨਾਟਕ ਮੇਲਾ; ਕਿਸਾਨਾਂ-ਮਜ਼ਦੂਰਾਂ ਦੇ ਦਰਦ ਅਤੇ ਨਸ਼ਿਆਂ ਦੀ ਮਾਰ ਨੂੰ ਉਜਾਗਰ ਕੀਤਾ

  • fb
  • twitter
  • whatsapp
  • whatsapp
featured-img featured-img
ਨਾਟਕ ਖੇਡਦੇ ਹੋਏ ਕਲਾਕਾਰ।
Advertisement

ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਚੈਰੀਟੇਬਲ ਟਰੱਸਟ, ਜੀਦਾ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 119ਵੇਂ ਜਨਮ ਦਿਹਾੜੇ ਨੂੰ ਸਮਰਪਿਤ 35ਵਾਂ ਨਾਟਕ ਮੇਲਾ ਅਤੇ ਸਨਮਾਨ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਨੌਜਵਾਨਾਂ ਨੂੰ ਭਗਤ ਸਿੰਘ ਦੀ ਵਿਚਾਰਧਾਰਾ ਨਾਲ ਜੁੜਨ, ਕਿਤਾਬਾਂ ਪੜ੍ਹਨ ਅਤੇ ਗਿਆਨ ਹਾਸਲ ਕਰਨ ਦਾ ਸੁਨੇਹਾ ਦਿੱਤਾ ਗਿਆ। ਮੁੱਖ ਬੁਲਾਰੇ ਭੂਰਾ ਸਿੰਘ ਮਹਿਮਾ ਸਰਜਾ ਨੇ ਕਿਹਾ ਕਿ ਭਗਤ ਸਿੰਘ ਨੂੰ ਸੱਚੀ ਸ਼ਰਧਾਂਜਲੀ ਉਸ ਦੀ ਵਿਚਾਰਧਾਰਾ ਨੂੰ ਸਮਝ ਕੇ ਗਿਆਨਵਾਨ ਬਣਨ ਵਿੱਚ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਗਿਆਨ ਹਾਸਲ ਕਰਨਾ ਚਾਹੀਦਾ ਹੈ ਅਤੇ ਇਸ ਲਈ ਕਿਤਾਬਾਂ ਨਾਲ ਜੁੜਨਾ ਜ਼ਰੂਰੀ ਹੈ। ਇਸ ਮੌਕੇ ਨਾਦ ਰੰਗ ਮੰਚ, ਪਟਿਆਲਾ ਵੱਲੋਂ ਬਲਵਿੰਦਰ ਬੁੱਲਟ ਦੇ ਨਿਰਦੇਸ਼ਨਾ ਹੇਠ ‘ਅਸੀਂ ਅੰਨਦਾਤਾ ਹੁੰਨੇ ਆਂ’ ਅਤੇ ‘ਇਹ ਕਿਹੀ ਰੁੱਤ ਆਈ’ ਨਾਟਕਾਂ ਦਾ ਮੰਚਨ ਕੀਤਾ ਗਿਆ। ਨਾਟਕਾਂ ਨੇ ਦਰਸ਼ਕਾਂ ਨੂੰ ਕਿਸਾਨ ਅਤੇ ਮਜ਼ਦੂਰ ਦੀ ਜ਼ਿੰਦਗੀ ਨਾਲ ਜੋੜਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਆਰਥਿਕ ਤੇ ਸਮਾਜਿਕ ਸੰਕਟ ਨੂੰ ਉਭਾਰਿਆ। ਨਾਟਕਾਂ ਰਾਹੀਂ ਇਨ੍ਹਾਂ ਮੁਸ਼ਕਲਾਂ ਦਾ ਹੱਲ ਭਾਈਚਾਰਕ ਏਕਤਾ ਵਿੱਚ ਹੋਣ ਦਾ ਸੁਨੇਹਾ ਦਿੱਤਾ ਗਿਆ।

ਸਕੂਲੀ ਵਿਦਿਆਰਥਣਾਂ ਵੱਲੋਂ ਅੰਧ-ਵਿਸ਼ਵਾਸ ਅਤੇ ਨਸ਼ਿਆਂ ਸਬੰਧੀ ਨਾਟਕ ਵੀ ਪੇਸ਼ ਕੀਤਾ ਗਿਆ। ਇਸ ਵਿੱਚ ਨਸ਼ਿਆਂ ਦੇ ਮੱਕੜਜਾਲ ਵਿੱਚ ਫਸ ਰਹੇ ਨੌਜਵਾਨਾਂ ਅਤੇ ਇਸ ਦੀ ਮਾਰ ਝੱਲ ਰਹੇ ਮਾਵਾਂ, ਭੈਣਾਂ, ਪਤਨੀਆਂ, ਬੱਚਿਆਂ ਅਤੇ ਬਜ਼ੁਰਗਾਂ ਦੀ ਪੀੜ ਨੂੰ ਦਰਸਾਇਆ ਗਿਆ। ਗਗਨਦੀਪ ਕੌਰ ਅਤੇ ਕਮਲਪ੍ਰੀਤ ਕੌਰ ਨੇ ਗੀਤ ਪੇਸ਼ ਕੀਤੇ। ਇਸ ਮੌਕੇ ਵਿੱਦਿਅਕ ਅਤੇ ਖੇਡਾਂ ਦੇ ਖੇਤਰ ਵਿੱਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਰਾਸ਼ੀ, ਸਨਮਾਨ ਚਿੰਨ੍ਹ ਅਤੇ ਕਿਤਾਬਾਂ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਲਾਇਬ੍ਰੇਰੀ ਨਾਲ ਜੁੜੇ ਦਾਨੀ ਸੱਜਣਾਂ ਦੇ ਪਰਿਵਾਰਾਂ ਵੱਲੋਂ ਆਪਣੇ ਪਿਆਰਿਆਂ ਦੀ ਯਾਦ ਵਿੱਚ ਸ਼ੁਰੂ ਕੀਤੇ ਗਏ ਪੁਰਸਕਾਰਾਂ ਤਹਿਤ ਦਿੱਤੇ ਗਏ। ਮੰਚ ਦੀ ਕਾਰਵਾਈ ਮਾਸਟਰ ਸਰਬਜੀਤ ਸਿੰਘ ਜੀਦਾ ਨੇ ਨਿਭਾਈ। ਇਸ ਮੌਕੇ ਟਰੱਸਟ ਦੇ ਪ੍ਰਧਾਨ ਮਨਪ੍ਰੀਤ ਸਿੰਘ, ਸਕੱਤਰ ਮਾਸਟਰ ਸਰਬਜੀਤ ਸਿੰਘ, ਰਾਜਵਿੰਦਰ ਸਿੰਘ ਰਾਜੂ, ਦਲਜੀਤ ਸਿੰਘ, ਜਗਮੇਲ ਸਿੰਘ, ਕੇਵਲ ਜੀਦਾ, ਮੁਕੰਦ ਸਿੰਘ, ਤੇਜਿੰਦਰ ਸਿੰਘ, ਖ਼ਜ਼ਾਨਚੀ ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ ਭੂਰਾ, ਅਮਨਦੀਪ ਕੌਰ ਤੇ ਗੁਰਦੀਪ ਸਿੰਘ ਸਮੇਤ ਕਮੇਟੀ ਮੈਂਬਰ ਹਾਜ਼ਰ ਸਨ।

Advertisement

Advertisement
Advertisement
×