DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਫਿਰੋਜ਼ਪੁਰ ਜ਼ਿਲ੍ਹੇ ਦੇ 36 ਹੜ੍ਹ ਪ੍ਰਭਾਵਿਤ ਸਕੂਲ ਹਾਲੇ ਰਹਿਣਗੇ ਬੰਦ

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਕੀਤਾ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
  • fb
  • twitter
  • whatsapp
  • whatsapp
featured-img featured-img
ਹੜ੍ਹ ਪੀੜਤਾਂ ਨਾਲ ਗੱਲਬਾਤ ਕਰਦੇ ਹੋਏ ਡਿਪਟੀ ਕਮਿਸ਼ਨਰ ਦੀਪ ਸ਼ੇਖਾ ਸ਼ਰਮਾ ਅਤੇ ਐਸਐਸਪੀ ਭੁਪਿੰਦਰ ਸਿੰਘ ਸਿੱਧੂ। ਫੋਟੋ ਜਸਪਾਲ ਸਿੰਘ ਸੰਧੂ
Advertisement

ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ’ਚ ਹੜ੍ਹ ਕਾਰਨ ਪ੍ਰਭਾਵਿਤ 36 ਸਕੂਲ ਹਾਲੇ ਬੰਦ ਰਹਿਣਗੇ ਜਦਕਿ ਬਾਕੀ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਅਧਿਆਪਕਾਂ ਲਈ 8 ਸਤੰਬਰ ਤੋਂ ਅਤੇ ਵਿਦਿਆਰਥੀਆਂ ਲਈ 9 ਸਤੰਬਰ ਤੋਂ ਆਮ ਵਾਂਗ ਖੁੱਲਣਗੇ। ਉਨ੍ਹਾਂ ਕਿਹਾ ਕਿ 8 ਸਤੰਬਰ ਨੂੰ ਅਧਿਆਪਕ ਸਕੂਲ ਆਉਣਗੇ ਅਤੇ ਆਪਣੀ ਦੇਖ ਰੇਖ ਵਿੱਚ ਸਫਾਈ ਵਿਵਸਥਾ ਕਰਵਾਉਣ ਨੂੰ ਯਕੀਨੀ ਬਣਾਉਣਗੇ ਜਦਕਿ 9 ਸਤੰਬਰ ਤੋਂ ਵਿਦਿਆਰਥੀਆਂ ਲਈ ਵੀ ਸਕੂਲ ਆਮ ਦਿਨਾਂ ਵਾਂਗ ਖੁੱਲ੍ਹਣਗੇ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ 36 ਹੜ੍ਹ ਤੋਂ ਪ੍ਰਭਾਵਿਤ ਸਕੂਲ ਸਰਕਾਰੀ ਪ੍ਰਾਈਮਰੀ ਸਕੂਲ ਟੇਂਡੀ ਵਾਲਾ, ਕਾਲੂ ਵਾਲਾ, ਗੱਟੀ ਰਹੀਮੇ ਕੇ, ਨਿਹਾਲਾ ਲਵੇਰਾ, ਧੀਰਾ ਘਾਰਾ, ਕਾਮਲਵਾਲਾ ਮੁੱਠੀਆਂ ਵਾਲਾ, ਨਿਹਾਲੇ ਵਾਲਾ, ਚਾਂਦੀ ਵਾਲਾ, ਰਾਜੋ ਕੇ ਉਸਪਾਰ, ਖੁੰਦਰ ਗੱਟੀ, ਆਲੇ ਵਾਲਾ, ਅਰਾਜੀ ਸਭਰਾ, ਦੁੱਲੇ ਕੇ ਨੱਥੂ ਵਾਲਾ, ਗੱਟੀ ਅਜਾਇਬ ਸਿੰਘ, ਨੌ ਬਹਿਰਾਮ ਸ਼ੇਰ ਸਿੰਘ, ਧਾਨੀ ਗੁਰਮੁੱਖ ਸਿੰਘ, ਰਾਣਾ ਪੰਜ ਗਰਾਈ, ਨਵਾਂ ਰਾਣਾ ਪੰਜਾ ਗਰਾਈ, ਸ਼ੇਰ ਸਿੰਘ ਵਾਲਾ, ਮੌਜੀ ਬਹਾਦੁਰ ਕੇ, ਕਾਲੇ ਕੇ ਹਿਥਾੜ, ਕੁਤਬਦੀਨ ਵਾਲਾ, ਬੰਢਾਲਾ, ਬਸਤੀ ਰਾਮ ਲਾਲ, ਭੱਖੜਾ, ਸੁਲਤਾਨ ਵਾਲਾ, ਫੱਤੇ ਵਾਲਾ, ਬੱਗੇ ਵਾਲਾ, ਸਰਕਾਰੀ ਮਿਡਲ ਸਕੂਲ ਆਲੇ ਵਾਲਾ, ਕਾਮਲਵਾਲਾ ਮੁੱਠਿਆਂ ਵਾਲਾ, ਨਿਹਾਲੇ ਵਾਲਾ, ਮਾਹਲਮ, ਸਰਕਾਰੀ ਹਾਈ ਸਕੂਲ ਖੁੰਦਰ ਗੱਟੀ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਧੀਰਾ ਘਾਰਾ, ਗੱਟੀ ਰਾਜੋ ਕੇ ਅਤੇ ਨੌ ਬਹਿਰਾਮ ਸ਼ੇਰ ਸਿੰਘ ਦੇ ਸਕੂਲ ਹੜ੍ਹਾਂ ਦੇ ਮੱਦੇਨਜ਼ਰ ਬੰਦ ਰਹਿਣਗੇ।

Advertisement

ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸ ਐਸ ਪੀ ਭੁਪਿੰਦਰ ਸਿੰਘ ਸਿੱਧੂ ਨੇ ਅੱਜ ਜ਼ਿਲੇ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਵੀ ਕੀਤਾ ਅਤੇ ਰਾਹਤ ਕਰਮਚਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ।

Advertisement
×