ਫਿਰੋਜ਼ਪੁਰ ਜ਼ਿਲ੍ਹੇ ਦੇ 36 ਹੜ੍ਹ ਪ੍ਰਭਾਵਿਤ ਸਕੂਲ ਹਾਲੇ ਰਹਿਣਗੇ ਬੰਦ
ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ’ਚ ਹੜ੍ਹ ਕਾਰਨ ਪ੍ਰਭਾਵਿਤ 36 ਸਕੂਲ ਹਾਲੇ ਬੰਦ ਰਹਿਣਗੇ ਜਦਕਿ ਬਾਕੀ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਅਧਿਆਪਕਾਂ ਲਈ 8 ਸਤੰਬਰ ਤੋਂ ਅਤੇ ਵਿਦਿਆਰਥੀਆਂ ਲਈ 9 ਸਤੰਬਰ ਤੋਂ ਆਮ ਵਾਂਗ ਖੁੱਲਣਗੇ। ਉਨ੍ਹਾਂ ਕਿਹਾ ਕਿ 8 ਸਤੰਬਰ ਨੂੰ ਅਧਿਆਪਕ ਸਕੂਲ ਆਉਣਗੇ ਅਤੇ ਆਪਣੀ ਦੇਖ ਰੇਖ ਵਿੱਚ ਸਫਾਈ ਵਿਵਸਥਾ ਕਰਵਾਉਣ ਨੂੰ ਯਕੀਨੀ ਬਣਾਉਣਗੇ ਜਦਕਿ 9 ਸਤੰਬਰ ਤੋਂ ਵਿਦਿਆਰਥੀਆਂ ਲਈ ਵੀ ਸਕੂਲ ਆਮ ਦਿਨਾਂ ਵਾਂਗ ਖੁੱਲ੍ਹਣਗੇ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ 36 ਹੜ੍ਹ ਤੋਂ ਪ੍ਰਭਾਵਿਤ ਸਕੂਲ ਸਰਕਾਰੀ ਪ੍ਰਾਈਮਰੀ ਸਕੂਲ ਟੇਂਡੀ ਵਾਲਾ, ਕਾਲੂ ਵਾਲਾ, ਗੱਟੀ ਰਹੀਮੇ ਕੇ, ਨਿਹਾਲਾ ਲਵੇਰਾ, ਧੀਰਾ ਘਾਰਾ, ਕਾਮਲਵਾਲਾ ਮੁੱਠੀਆਂ ਵਾਲਾ, ਨਿਹਾਲੇ ਵਾਲਾ, ਚਾਂਦੀ ਵਾਲਾ, ਰਾਜੋ ਕੇ ਉਸਪਾਰ, ਖੁੰਦਰ ਗੱਟੀ, ਆਲੇ ਵਾਲਾ, ਅਰਾਜੀ ਸਭਰਾ, ਦੁੱਲੇ ਕੇ ਨੱਥੂ ਵਾਲਾ, ਗੱਟੀ ਅਜਾਇਬ ਸਿੰਘ, ਨੌ ਬਹਿਰਾਮ ਸ਼ੇਰ ਸਿੰਘ, ਧਾਨੀ ਗੁਰਮੁੱਖ ਸਿੰਘ, ਰਾਣਾ ਪੰਜ ਗਰਾਈ, ਨਵਾਂ ਰਾਣਾ ਪੰਜਾ ਗਰਾਈ, ਸ਼ੇਰ ਸਿੰਘ ਵਾਲਾ, ਮੌਜੀ ਬਹਾਦੁਰ ਕੇ, ਕਾਲੇ ਕੇ ਹਿਥਾੜ, ਕੁਤਬਦੀਨ ਵਾਲਾ, ਬੰਢਾਲਾ, ਬਸਤੀ ਰਾਮ ਲਾਲ, ਭੱਖੜਾ, ਸੁਲਤਾਨ ਵਾਲਾ, ਫੱਤੇ ਵਾਲਾ, ਬੱਗੇ ਵਾਲਾ, ਸਰਕਾਰੀ ਮਿਡਲ ਸਕੂਲ ਆਲੇ ਵਾਲਾ, ਕਾਮਲਵਾਲਾ ਮੁੱਠਿਆਂ ਵਾਲਾ, ਨਿਹਾਲੇ ਵਾਲਾ, ਮਾਹਲਮ, ਸਰਕਾਰੀ ਹਾਈ ਸਕੂਲ ਖੁੰਦਰ ਗੱਟੀ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਧੀਰਾ ਘਾਰਾ, ਗੱਟੀ ਰਾਜੋ ਕੇ ਅਤੇ ਨੌ ਬਹਿਰਾਮ ਸ਼ੇਰ ਸਿੰਘ ਦੇ ਸਕੂਲ ਹੜ੍ਹਾਂ ਦੇ ਮੱਦੇਨਜ਼ਰ ਬੰਦ ਰਹਿਣਗੇ।
ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸ ਐਸ ਪੀ ਭੁਪਿੰਦਰ ਸਿੰਘ ਸਿੱਧੂ ਨੇ ਅੱਜ ਜ਼ਿਲੇ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਵੀ ਕੀਤਾ ਅਤੇ ਰਾਹਤ ਕਰਮਚਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ।