ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 18 ਸਤੰਬਰ
ਗੁਰੂ ਨਾਨਕ ਕਾਲਜ ਵਿਖੇ ਸਾਹਿਤਕ ਸੱਥ ਸੰਸਥਾ ਵੱਲੋਂ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੇ ਸਹਿਯੋਗ ਸਦਕਾ ਸ਼੍ਰੋਮਣੀ ਸਾਹਿਤਕਾਰ ਗੁਰਦੇਵ ਸਿੰਘ ਰੁਪਾਣਾ ਦੀ ਯਾਦ ਵਿੱਚ ਸਾਹਿਤਕ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਡੀਸੀ ਵਿਨੀਤ ਕੁਮਾਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਜਦਕਿ ਪੰਜਾਬ ਕਲਾ ਪਰਿਸ਼ਦ ਦੇ ਮੀਡੀਆ ਅਧਿਕਾਰੀ ਨਿੰਦਰ ਘੁਗਿਆਣਵੀ, ਪ੍ਰਿੰਸੀਪਲ ਡਾ. ਤੇਜਿੰਦਰ ਕੌਰ ਧਾਲੀਵਾਲ, ਸੱਥ ਦੇ ਪ੍ਰਧਾਨ ਡਾ. ਪਰਮਜੀਤ ਸਿੰਘ ਢੀਂਗਰਾ, ਮਨਜੀਤ ਸਿੰਘ ਬਰਕੰਦੀ ਤੇ ਪ੍ਰੀਤਪਾਲ ਸਿੰਘ ਰੁਪਾਣਾ ਪ੍ਰਧਾਨਗੀ ਮੰਡਲ ਵਿੱਚ ਸ਼ਾਮਲ ਹੋਏ। ਇਸ ਮੌਕੇ ਡੀਸੀ ਵਿਨੀਤ ਕੁਮਾਰ ਨੇ ਗੁਰਦੇਵ ਸਿੰਘ ਰੁਪਾਣਾ ਨੂੰ ਯਾਦ ਕਰਦਿਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਪੁਸਤਕਾਂ ਪੜ੍ਹਣ ਲਈ ਪ੍ਰੇਰਿਆ। ਬਲਤੇਜ ਸਿੰਘ ਸਿੱਧੂ, ਗੁਰਜੀਤ ਐਮੀ, ਪ੍ਰੋ. ਗੁਰਪ੍ਰੀਤ ਸੰਗਰਾਣਾ, ਰਣਜੀਤ ਸਿੰਘ ਥਾਂਦੇਵਾਲਾ, ਪ੍ਰੋ. ਸੁਖਵਿੰਦਰ ਸਿੰਘ ਹੋਰਾਂ ਨੇ ਸ੍ਰੀ ਰੁਪਾਣਾ ਨੂੰ ਮਨੁੱਖੀ ਮਨ ਦੀਆਂ ਬਾਤਾਂ ਪਾਉਣ ਵਾਲਾ ਲੇਖਕ ਦੱਸਿਆ।