ਤਾਲਾਬੰਦੀ ਤੇ ਕਰਫਿਊ ਦੀ ਉਲੰਘਣਾ ਕਾਰਨ ਵਾਲਿਆਂ ਦੀ ‘ਯੋਗ’ ਕਲਾਸ ਸ਼ੁਰੂ

ਤਾਲਾਬੰਦੀ ਤੇ ਕਰਫਿਊ ਦੀ ਉਲੰਘਣਾ ਕਾਰਨ ਵਾਲਿਆਂ ਦੀ ‘ਯੋਗ’ ਕਲਾਸ ਸ਼ੁਰੂ

ਕਰਫ਼ਿਊ ਉਲੰਘਣਾ ਦੇ ਦੋਸ਼ ਹੇਠ ਗ੍ਰਿਫ਼ਤਾਰ ਵਿਅਕਤੀ ਯੋਗ ਕਰਦੇ ਹੋਏ।

ਮਹਿੰਦਰ ਸਿੰਘ ਰੱਤੀਆਂ
ਮੋਗਾ, 4 ਮਈ

ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਸਰਕਾਰ ਵੱਲੋਂ ਲਾਈਆਂ ਪਾਬੰਦੀਆਂ ਤੇ ਕੋਵਿਡ ਨੇਮਾਂ ਦੀ ਉਲੰਘਣਾ ਕਰਨ ਅਤੇ ਗੇੜੀ ਰੂਟ ਲਾਉਣ ਵਾਲਿਆਂ ਦੀ ਮਹਿਮਾਨਨਿਵਾਜ਼ੀ ਲਈ ਪ੍ਰਸ਼ਾਸਨ ਨੇ ਤਿਆਰੀ ਕੱਸ ਲਈ ਹੈ। ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਵਿਸ਼ੇਸ ਹੁਕਮ ਜਾਰੀ ਕਰਕੇ ਲੁਧਿਆਣਾ ਕੌਮੀ ਸ਼ਾਹ ਮਾਰਗ ਸਥਿੱਤ ਸਥਾਨਕ ਬਹੁਮੰਤਵੀ ਇਨਡੋਰ ਸਟੇਡੀਅਮ ਨੂੰ ਆਰਜ਼ੀ ਜੇਲ੍ਹ ’ਚ ਤਬਦੀਲ ਕਰ ਦਿੱਤਾ ਹੈ।

ਡੀਐਸਪੀ ਸਿਟੀ ਬਰਜਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਕਰਫ਼ਿਊ ਤੇ ਤਾਲਾਬੰਦੀ ਦੀ ਉਲੰਘਣਾ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰੀਬ 25 ਲੋਕਾਂ ਨੂੰ ਇਥੇ ਬੰਦ ਕੀਤਾ ਗਿਆ ਹੈ। ਉਨ੍ਹਾਂ ਦਾ ਕਰੋਨਾ ਟੈਸਟ ਵੀ ਕੀਤਾ ਗਿਆ ਹੈ ਅਤੇ ਰਿਪੋਰਟ ਆਉਣ ਤੱਕ ਉਨ੍ਹਾਂ ਨੂੰ ਇਥੇ ਹੀ ਰਹਿਣਾ ਪਵੇਗਾ। ਗ੍ਰਿਫ਼ਤਾਰ ਕੀਤੇ ਇਨ੍ਹਾਂ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਯੋਗਾ ਕਰਵਾਇਆ ਜਾ ਰਿਹਾ ਹੈ ਅਤੇ ਬਾਕਾਇਦਾ ਨਿਯਮਾਂ ਦੀ ਪਾਲਣਾ ਦਾ ਪਾਠ ਪੜ੍ਹਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਰੋਜ਼ਾਨਾ ਰਾਤ ਅਤੇ ਸ਼ੁੱਕਰਵਾਰ ਸ਼ਾਮ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਹਫਤਾਵਾਰੀ ਕਰਫ਼ਿਊ ਲਗਾਇਆ ਗਿਆ ਹੈ। ਇਸਦੇ ਬਾਵਜੂਦ ਕੁਝ ਲੋਕ ਘਰਾਂ ਵਿੱਚ ਬੈਠਣ ਦੀ ਥਾਂ ਘਰਾਂ ਤੋਂ ਬਾਹਰ ਝੁੰਡ ਬਣਾ ਕੇ ਖੜ੍ਹਦੇ ਹਨ। ਸ਼ਹਿਰ ਅੰਦਰ ਬੇਲੋੜੀ ਆਵਾਜਾਈ ਕੀਤੀ ਜਾ ਰਹੀ ਹੈ। ਅਜਿਹੇ ਨਾਲ ਕਰੋਨਾ ਲਾਗ ਤੇਜ਼ੀ ਨਾਲ ਫੈਲ ਸਕਦੀ ਹੈ। ਉਨ੍ਹਾਂ ਕਿਹਾ ਕਿ ਕਰਫ਼ਿਊ ਦੀ ਉਲੰਘਣਾ ਦੇ ਦੋਸ਼ ਹੇਠ ਗ੍ਰਿਫ਼ਤਾਰ ਲੋਕਾਂ ਨੂੰ ਰੱਖਣ ਲਈ ਬਹੁਮੰਤਵੀ ਇਨਡੋਰ ਸਟੇਡੀਅਮ ਨੂੰ ਓਪਨ ਆਰਜ਼ੀ ਜੇਲ੍ਹ ਵਿੱਚ ਤਬਦੀਲ ਕੀਤਾ ਗਿਆ ਹੈ। ਲੌਕਡਾਊਨ ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਐਫਆਈਆਰ ਤੇ ਗੇੜੀ ਰੂਟ ਲਾਉਣ ਵਾਲਿਆਂ ਦੇ ਚਲਾਨ ਕੱਟੇ ਜਾ ਰਹੇ ਹਨ ਅਤੇ ਵਾਹਨਾਂ ਨੂੰ ਜ਼ਬਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਮੁਲਾਜ਼ਮਾਂ ਨੂੰ ਤਾਲਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਾਉਣ ਦਾ ਹੁਕਮ ਦਿੱਤਾ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All