ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਿੱਚ 40 ਜਣੇ ਸ਼ਾਮਲ
ਬਲਾਕ ਸ਼ਹਿਣਾ ਦੇ ਪਿੰਡ ਭੋਤਨਾ ਵਿੱਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਿੱਚ 40 ਤੋਂ ਵੱਧ ਕਿਸਾਨ ਨੇ ਸ਼ਮੂਲੀਅਤ ਕੀਤੀ ਹੈ। ਇਹ ਸ਼ਮੂਲੀਅਤ ਬਲਾਕ ਪ੍ਰਧਾਨ ਜਸਵੀਰ ਸਿੰਘ ਸੁਖਪੁਰਾ ਅਤੇ ਪਿੰਡ ਭੋਤਨਾ ਇਕਾਈ ਦੇ ਪ੍ਰਧਾਨ ਰਣਜੀਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਕੀਤੀ ਗਈ।...
Advertisement
ਬਲਾਕ ਸ਼ਹਿਣਾ ਦੇ ਪਿੰਡ ਭੋਤਨਾ ਵਿੱਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਿੱਚ 40 ਤੋਂ ਵੱਧ ਕਿਸਾਨ ਨੇ ਸ਼ਮੂਲੀਅਤ ਕੀਤੀ ਹੈ। ਇਹ ਸ਼ਮੂਲੀਅਤ ਬਲਾਕ ਪ੍ਰਧਾਨ ਜਸਵੀਰ ਸਿੰਘ ਸੁਖਪੁਰਾ ਅਤੇ ਪਿੰਡ ਭੋਤਨਾ ਇਕਾਈ ਦੇ ਪ੍ਰਧਾਨ ਰਣਜੀਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਕੀਤੀ ਗਈ। ਇਸ ਮੌਕੇ ਸ਼ਾਮਲ ਹੋਏ ਕਿਸਾਨਾਂ ਨੂੰ ਜਥੇਬੰਦੀ ਦੇ ਜ਼ਿਲ੍ਹਾ ਆਗੂ ਗੁਰਵਿੰਦਰ ਸਿੰਘ ਨਾਮਧਾਰੀ, ਰੂਪ ਸਿੰਘ ਢਿੱਲਵਾਂ, ਬਲਾਕ ਆਗੂ ਰੁਪਿੰਦਰ ਸਿੰਘ ਭਿੰਦਾ ਨੇ ਜਥੇਬੰਦੀ ਦਾ ਬੈਜ ਲਾ ਕੇ ਸਨਮਾਨਿਤ ਕੀਤਾ।
ਇਸ ਮੌਕੇ ਗੁਰਵਿੰਦਰ ਸਿੰਘ ਨਾਮਧਾਰੀ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਵਿੱਚ ਲਾਏ ਇਤਿਹਾਸਕ ਧਰਨੇ ਦੀ ਵਰ੍ਹੇਗੰਢ 26 ਨਵੰਬਰ ਨੂੰ ਮਨਾਈ ਜਾ ਰਹੀ ਹੈ ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਵਰਕਰ ਵੱਡੀ ਪੱਧਰ ’ਤੇ ਸ਼ਾਮਲ ਹੋਣਗੇ।
Advertisement
ਉਨ੍ਹਾਂ ਕਿਹਾ ਕਿ ਬਿਜਲੀ ਸੋਧ ਬਿੱਲ 2025 ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਪਿੰਡਾਂ ਵਿੱਚ ਚਿੱਪਾਂ ਵਾਲੇ ਮੀਟਰ ਨਹੀਂ ਲੱਗਣ ਦਿੱਤੇ ਜਾਣਗੇ। ਇਸ ਮੌਕੇ ਪ੍ਰਭਜੋਤ ਸਿੰਘ, ਸਤਨਾਮ ਸਿੰਘ, ਸਵਰਨਜੀਤ ਸਿੰਘ ਸਾਬਕਾ ਪੰਚ, ਪਿੰਡ ਮੱਲੀਆਂ ਇਕਾਈ ਦੇ ਪ੍ਰਧਾਨ ਬੂਟਾ ਸਿੰਘ ਵੀ ਹਾਜ਼ਰ ਸਨ।
Advertisement
