DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਾਨਸਾ ਵਿੱਚ ਸਾਕਾ ਨੀਲਾ ਤਾਰਾ ਦੀ 40ਵੀਂ ਬਰਸੀ ਮਨਾਈ

ਪੱਤਰ ਪ੍ਰੇਰਕ ਮਾਨਸਾ, 6 ਜੂਨ ਜੂਨ 1984 ਵਿੱਚ ਵਾਪਰੇ ਸਾਕਾ ਨੀਲਾ ਤਾਰਾ ਦੀ 40ਵੀਂ ਬਰਸੀ ਗੁਰਦੁਆਰਾ ਸਿੰਘ ਸਭਾ ਮਾਨਸਾ ਵਿੱਚ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਈ ਗਈ। ਪਵਿੱਤਰ ਬਾਣੀ ਦੇ ਪਾਠ ਦੇ ਭੋਗ ਪਾਉਣ ਉਪਰੰਤ ਹਜ਼ੂਰੀ ਰਾਗੀ ਭਾਈ ਰਜਿੰਦਰ ਸਿੰਘ ਤੇ...
  • fb
  • twitter
  • whatsapp
  • whatsapp
featured-img featured-img
ਸਮਾਗਮ ਦੌਰਾਨ ਸਿੱਖ ਸੰਗਤ ਨੂੰ ਸੰਬੋਧਨ ਕਰਦਾ ਹੋਇਆ ਬੁਲਾਰਾ। -ਫੋਟੋ: ਸੁਰੇਸ਼
Advertisement

ਪੱਤਰ ਪ੍ਰੇਰਕ

ਮਾਨਸਾ, 6 ਜੂਨ

Advertisement

ਜੂਨ 1984 ਵਿੱਚ ਵਾਪਰੇ ਸਾਕਾ ਨੀਲਾ ਤਾਰਾ ਦੀ 40ਵੀਂ ਬਰਸੀ ਗੁਰਦੁਆਰਾ ਸਿੰਘ ਸਭਾ ਮਾਨਸਾ ਵਿੱਚ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਈ ਗਈ। ਪਵਿੱਤਰ ਬਾਣੀ ਦੇ ਪਾਠ ਦੇ ਭੋਗ ਪਾਉਣ ਉਪਰੰਤ ਹਜ਼ੂਰੀ ਰਾਗੀ ਭਾਈ ਰਜਿੰਦਰ ਸਿੰਘ ਤੇ ਮਾਸਟਰ ਵਰਿਆਮ ਸਿੰਘ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ ਅਤੇ ਮਹਾਨ ਕਥਾ ਵਾਚਕ ਗਿਆਨੀ ਗੁਰਪ੍ਰਤਾਪ ਸਿੰਘ ਵੱਲੋਂ ਸਾਕਾ ਨੀਲਾ ਤਾਰਾ ਦੇ ਇਤਿਹਾਸ ਬਾਰੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ ਗਏ।

ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਇਸ ਤਰ੍ਹਾਂ ਦੇ ਸ਼ਹੀਦੀ ਸਮਾਗਮ ਨੂੰ ਸਾਰਿਆਂ ਨੂੰ ਇੱਕਜੁਟ ਹੋ ਕੇ ਚੜ੍ਹਦੀਕਲਾ ਵਿੱਚ ਮਨਾਉਣੇ ਚਾਹੀਦੇ ਹਨ ਤਾਂ ਕਿ ਆਉਣ ਵਾਲੀ ਪੀੜ੍ਹੀ ਨੂੰ ਆਪਣੇ ਹੀ ਸਰਕਾਰ ਵੱਲੋਂ ਕੌਮ ਨੂੰ ਦਿੱਤੇ ਗਏ ਜ਼ਖ਼ਮਾਂ ਦੀ ਜਾਣਕਾਰੀ ਮਿਲ ਸਕੇ। ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਘਵੀਰ ਸਿੰਘ ਮਾਨਸਾ ਅਤੇ ਮਾਸਟਰ ਜਸਵੀਰ ਸਿੰਘ ਖਾਲਸਾ ਨੇ ਕਿਹਾ ਕਿ ਜੁੂਨ 1984 ਦੇ ਸ਼ਹੀਦਾਂ ਨੂੰ ਕੌਮ ਅੱਜ ਸ਼ਰਧਾਂਜਲੀ ਭੇਟ ਕਰਦਿਆਂ ਭਾਰਤ ਸਰਕਾਰ ਨੂੰ ਇਹ ਦੱਸਣਾ ਚਾਹੁੰਦੀ ਹੈ ਕਿ ਤਤਕਾਲੀ ਹਕੂਮਤ ਵੱਲੋਂ ਦਿੱਤੇ ਜ਼ਖ਼ਮ ਅਜੇ ਸੁੱਕੇ ਨਹੀਂ ਅਤੇ ਨਾ ਹੀ ਉਨ੍ਹਾਂ ਹਮਲੇ ਦੇ ਮੁਲਜ਼ਮਾਂ ਨੂੰ ਮੁਆਫ਼ ਕੀਤਾ ਹੈ। ਇਸ ਮੌਕੇ ਸ਼ਹੀਦਾਂ ਦੀ ਯਾਦ ਵਿੱਚ ਠੰਡੇ ਮਿੱਠੇ ਪਾਣੀ ਦੀਆਂ ਛੀਬਲਾਂ ਲਾਈਆਂ ਗਈਆਂ। ਇਸ ਮੌਕੇ ਹੈਂਡ ਗ੍ਰੰਥੀ ਟੇਕ ਸਿੰਘ ਵਰ੍ਹੇ, ਮੇਹਰ ਸਿੰਘ ਅਕਲੀਆਂ, ਬੀਰਬਲ ਸਿੰਘ ਖਾਲਸਾ, ਉਜਾਗਰ ਸਿੰਘ, ਜਸਪਾਲ ਸਿੰਘ ਮਾਨ, ਬਲਜੀਤ ਸਿੰਘ ਸੇਠੀ, ਗੁਰਜੀਤ ਸਿੰਘ ਸਿੱਖ, ਹਰਦੀਪ ਸਿੰਘ ਵੀ ਮੌਜੂਦ ਸਨ।

Advertisement
×