DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਦਿਮਾਗੀ ਤਣਾਅ ਕਾਰਨ 42 ਸਾਲਾ ਵਿਅਕਤੀ ਨੇ ਵੱਲੋਂ ਖੁਦਕੁਸ਼ੀ

ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਵਜੀਦਕੇ ਕਲਾਂ ਵਿੱਚ ਇੱਕ 42 ਸਾਲਾ ਵਿਅਕਤੀ ਵੱਲੋਂ ਦਿਮਾਗੀ ਤਣਾਅ ਕਾਰਨ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਸੌਦਾਗਰ ਸਿੰਘ ਵਜੋਂ ਹੋਈ ਹੈ। ਥਾਣਾ ਠੁੱਲੀਵਾਲ ਦੇ ਮੁਖੀ...

  • fb
  • twitter
  • whatsapp
  • whatsapp
featured-img featured-img
ਫੋਟੋ ਕੈਪਸਨ - ਮ੍ਰਿਤਕ ਦੀ ਫਾਈਲ ਫੋਟੋ
Advertisement

ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਵਜੀਦਕੇ ਕਲਾਂ ਵਿੱਚ ਇੱਕ 42 ਸਾਲਾ ਵਿਅਕਤੀ ਵੱਲੋਂ ਦਿਮਾਗੀ ਤਣਾਅ ਕਾਰਨ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਸੌਦਾਗਰ ਸਿੰਘ ਵਜੋਂ ਹੋਈ ਹੈ। ਥਾਣਾ ਠੁੱਲੀਵਾਲ ਦੇ ਮੁਖੀ ਗੁਰਪਾਲ ਸਿੰਘ ਧਨੌਲਾ ਅਨੁਸਾਰ, ਹਰਪ੍ਰੀਤ ਸਿੰਘ ਦਿੱਲੀ ਏਅਰਪੋਰਟ ਲਈ ਟੈਕਸੀ ਚਲਾਉਣ ਦਾ ਕੰਮ ਕਰਦਾ ਸੀ। ਪਿਛਲੇ ਕੁਝ ਸਮੇਂ ਤੋਂ ਕੰਮ ਘਟਣ ਕਾਰਨ ਉਹ ਆਰਥਿਕ ਅਤੇ ਮਨੋਵਿਗਿਆਨਕ ਤਣਾਅ ਵਿੱਚ ਸੀ, ਜਿਸ ਕਾਰਨ ਉਸ ਨੇ ਘਰ ਵਿੱਚ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਇੱਕ 12 ਸਾਲ ਦਾ ਪੁੱਤਰ ਛੱਡ ਗਿਆ ਹੈ।

ਪੁਲੀਸ ਨੇ ਮ੍ਰਿਤਕ ਦੀ ਪਤਨੀ ਮਨਦੀਪ ਕੌਰ ਦੇ ਬਿਆਨਾਂ 'ਤੇ ਧਾਰਾ 194 (BNSS) ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ 'ਤੇ ਕਿਸਾਨ ਯੂਨੀਅਨ ਉਗਰਾਹਾਂ, ਸਿਆਸੀ ਆਗੂਆਂ ਅਤੇ ਗ੍ਰਾਮ ਪੰਚਾਇਤ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਾਨਸਿਕ ਅਤੇ ਆਰਥਿਕ ਪ੍ਰੇਸ਼ਾਨੀ ਨਾਲ ਜੂਝ ਰਹੇ ਪਰਿਵਾਰਾਂ ਦੀ ਮਦਦ ਲਈ ਸਖ਼ਤ ਕਦਮ ਚੁੱਕੇ ਜਾਣ।

Advertisement

Advertisement
Advertisement
×