ਪੰਜਾਬ ਤੇ ਹਰਿਆਣਾ ’ਚ 48 ਘੰਟੇ ਮੀਂਹ ਪੈਣ ਦੀ ਪੇਸ਼ੀਨਗੋਈ

ਪੰਜਾਬ ਤੇ ਹਰਿਆਣਾ ’ਚ 48 ਘੰਟੇ ਮੀਂਹ ਪੈਣ ਦੀ ਪੇਸ਼ੀਨਗੋਈ

ਮਾਨਸਾ ਖੇਤਰ ’ਚ ਕੰਪਿਊਟਰ ਕੁਰਾਹੇ ਨਾਲ ਝੋਨੇ ਲਈ ਖੇਤ ਨੂੰ ਤਿਆਰ ਕਰਦੇ ਹੋਏ ਕਿਸਾਨ।

ਜੋਗਿੰਦਰ ਸਿੰਘ ਮਾਨ

ਮਾਨਸਾ, 22 ਮਈ

ਭਾਵੇਂ ਪੰਜਾਬ ਦੇ ਮਾਲਵਾ ਖੇਤਰ ਵਿਚਲੇ ਲਗਪਗ ਸਾਰੇ ਜ਼ਿਲ੍ਹਿਆਂ ਵਿੱਚ ਅੱਜ ਧੁੱਪ ਨਿਕਲੀ ਰਹੀ, ਪਰ ਇਸ ਦੇ ਬਾਵਜੂਦ ਤਾਪਮਾਨ ਵਿੱਚ ਲਗਪਗ 4 ਡਿਗਰੀ ਸੈਲਸੀਅਸ ਗਿਰਾਵਟ ਆਈ ਰਹੀ। ਬੀਤੀ ਕੱਲ੍ਹ ਦੇਰ ਸ਼ਾਮ ਮਾਲਵਾ ਖੇਤਰ ਦੇ ਕੁੱਝ ਇਲਾਕਿਆਂ ਵਿੱਚ ਹਲਕੇ ਤੇ ਦਰਮਿਆਨੇ ਮੀਂਹ ਨੇ ਪਾਰੇ ਨੂੰ ਪੋਲਾ ਪਾ ਦਿੱਤਾ ਹੈ, ਜਦੋਂ ਕਿ ਅਗਲੇ 48 ਘੰਟਿਆਂ ਦੌਰਾਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਪੇਸ਼ੀਨਗੋਈ ਮੌਸਮ ਵਿਭਾਗ ਵੱਲੋਂ ਕੀਤੀ ਗਈ ਹੈ, ਜਿਸ ਨਾਲ ਪਾਰਾ ਦੇ ਹੋਰ ਵੀ ਹੇਠਾਂ ਆਉਣ ਦੀ ਸੰਭਾਵਨਾ ਹੈ। ਅਨੇਕਾਂ ਇਲਾਕਿਆਂ ਵਿੱਚ ਪਾਰਾ ਲਗਪਗ 35 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਪ੍ਰਗਟਾਈ ਗਈ ਹੈ। ਗ੍ਰਾਮੀਣ ਕ੍ਰਿਸ਼ੀ ਮੌਸਮ ਸੇਵਾ (ਭਾਰਤ ਮੌਸਮ ਵਿਭਾਗ) ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਮੌਸਮੀ ਸਲਾਹ ਬੁਲੇਟਿਨ ਅਨੁਸਾਰ 23 ਅਤੇ 24 ਮਈ ਨੂੰ ਜ਼ੋਰਦਾਰ ਢੰਗ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਪੰਜਾਬ ਤੋਂ ਇਲਾਵਾ ਹਰਿਆਣਾ, ਰਾਜਸਥਾਨ, ਦਿੱਲੀ ਤੇ ਹਿਮਾਚਲ ਪ੍ਰਦੇਸ਼ ਵਿੱਚ ਗਰਮੀ ਤੋਂ ਪੂਰੀ ਤਰ੍ਹਾਂ ਰਾਹਤ ਮਿਲਣ ਦੀ ਆਸ ਹੈ। ਰਿਪੋਰਟ ਅਨੁਸਾਰ ਪੰਜਾਬ ਦੇ ਮਾਲਵਾ, ਮਾਝਾ, ਦੁਆਬਾ, ਪੁਆਧ ਵਿੱਚ ਚੰਗਾ ਮੀਂਹ ਦਾ ਅਨੁਮਾਨ ਦੱਸਿਆ ਗਿਆ ਹੈ। ਰਿਪੋਰਟ ਮੁਤਾਬਕ ਮਾਲਵਾ ਦੇ ਲੁਧਿਆਣਾ, ਮੋਗਾ, ਬਰਨਾਲਾ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਤਕੜਾ ਮੀਂਹ ਪੈਣ ਦੇ ਆਸਾਰ ਹਨ, ਜਿਸ ਨਾਲ ਖੇਤਾਂ ਦੇ ਕਿਆਰੇ ਫੁੱਲ ਹੋ ਜਾਣੇ ਹਨ, ਜਦੋਂਕਿ ਮਾਨਸਾ, ਬਠਿੰਡਾ, ਸੰਗਰੂਰ, ਫਰੀਦਕੋਟ, ਫਿਰੋਜ਼ਪੁਰ, ਮੁਕਤਸਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਹਲਕੇ ਪੱਧਰ ਦਾ ਮੀਂਹ ਉਤਰਨ ਦੀ ਉਮੀਦ ਹੈ। ਇਹ ਮੀਂਹ ਸਾਉਣੀ ਦੀਆਂ ਸਾਰੀਆਂ ਫ਼ਸਲਾਂ ਲਈ ਰੰਗ-ਭਾਗ ਲਾ ਦੇਵੇਗਾ ਅਤੇ ਇਸ ਨਾਲ ਪਿਆਸੀ ਹੋਈ ਪਈ ਧਰਤੀ ਦੀ ਤੇਹ ਮਿਟ ਜਾਵੇਗੀ। ਇਸੇ ਤਰ੍ਹਾਂ ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਸਮੇਤ ਇਸਦੇ ਨਾਲ ਲੱਗਦੇ ਇਲਾਕੇ ਵਿੱਚ ਚੰਗਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ, ਜਦੋਂਕਿ ਮਾਝਾ, ਦੁਆਬਾ ਅਤੇ ਪੂਰਬ ਮਾਲਵਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਕਿਸਾਨਾਂ ਨੂੰ ਤਿੰਨ ਦਿਨਾਂ ਮਗਰੋਂ ਫ਼ਸਲਾਂ ਦੀ ਬਿਜਾਈ ਦੀ ਸਲਾਹ

ਮਾਨਸਾ (ਪੱਤਰ ਪ੍ਰੇਰਕ) ਪੰਜਾਬ ਵਿੱਚ ਅਗਲੇ ਤਿੰਨ ਦਿਨ ਗਰਜ਼, ਲਿਸ਼ਕ, ਤੇਜ਼ ਹਨ੍ਹੇਰੀਆਂ ਤੇ ਮੀਂਹ ਪੈਣ ਦੇ ਨਾਲ-ਨਾਲ ਗੜੇਮਾਰੀ ਦੀ ਮੌਸਮ ਵਿਭਾਗ ਵੱਲੋਂ ਹੋਈ ਭਵਿੱਖਬਾਣੀ ਤੋਂ ਬਾਅਦ ਹੁਣ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮਾਹਿਰਾਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੀਆਂ ਨਰਮੇ ਸਣੇ ਹੋਰ ਬੀਜੀਆਂ ਜਾਣ ਵਾਲੀਆਂ ਫ਼ਸਲਾਂ ਦੀ ਬਿਜਾਈ ਮੌਸਮ ਦੀ ਹਰਕਤ ਨੂੰ ਵੇਖਕੇ ਹੀ ਕਰਨ। ਮਾਹਿਰਾਂ ਦਾ ਕਹਿਣਾ ਹੈ ਕਿ ਅਨੇਕਾਂ ਥਾਵਾਂ ’ਤੇ ਤੇਜ਼ ਹਨ੍ਹੇਰੀਆਂ, ਮੀਂਹਾਂ ਤੇ ਗੜੇਮਾਰੀ ਨਾਲ ਸਾਉਣੀ ਦੀਆਂ ਤਾਜ਼ਾ ਬੀਜੀਆਂ ਜਾਣ ਵਾਲੀਆਂ ਫ਼ਸਲਾਂ ਦੇ ਔੜੇ ਅੱਟੇ ਜਾਂਦੇ ਹਨ, ਜਿਸ ਨਾਲ ਫ਼ਸਲਾਂ ਕਰੰਡ ਹੋਣ ਦਾ ਖਦਸ਼ਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਬਠਿੰਡਾ ਸਥਿਤ ਖੇਤਰੀ ਖੋਜ ਕੇਂਦਰ ਦੇ ਵਿਗਿਆਨੀ ਡਾ. ਜੀ.ਐਸ ਰੋਮਾਣਾ ਨੇ ਦੱਸਿਆ ਕਿ ਪੰਜਾਬ ਦੇ ਮਾਲਵਾ ਖੇਤਰ ਦੇ ਬਹੁਤੇ ਜ਼ਿਲ੍ਹਿਆਂ ’ਚ ਅਜੇ ਤੱਕ ਨਰਮੇ ਦੀ ਬਿਜਾਈ ਵੱਡੇ ਪੱਧਰ ’ਤੇ ਹੋਣ ਵਾਲੀ ਰਹਿੰਦੀ ਹੈ, ਜਿਸ ਕਾਰਨ ਕਿਸਾਨਾਂ ਨੂੰ ਮੌਸਮ ਦਾ ਹਿਸਾਬ ਵੇਖਣ ਤੋਂ ਬਾਅਦ ਹੀ ਬਿਜਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੋਟੀਆਂ ਕਣੀਆਂ ਡਿੱਗਣ ਨਾਲ ਕਈ ਵਾਰ ਧਰਤੀ ਕੁੱਟੀ ਜਾਂਦੀ ਹੈ ਤੇ ਚੇਪੜੀ ਵੱਜਣ ਨਾਲ ਨਰਮਾ ਤੇ ਕਈ ਹੋਰ ਫ਼ਸਲਾਂ ਨੂੰ ਧਰਤੀ ’ਚੋਂ ਉਗਰਣ ਸਮੇਂ ਬਾਹਰ ਨਿਕਲਣ ਵੇਲੇ ਵੱਡੀ ਦਿੱਤੀ ਖੜ੍ਹੀ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਸਰਹਿੰਦ ਫੀਡਰ ਦੇ ਟੁੱਟਣ ਕਾਰਨ ਫਰੀਦਕੋਟ, ਮੁਕਤਸਰ ਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਨਰਮੇ ਦੀ ਬਿਜਾਈ ਨਹੀਂ ਹੋ ਸਕੀ ,ਜਿਸ ਕਾਰਨ ਲੇਟ ਹੋ ਰਹੀ ਬਿਜਾਈ ਲਈ ਕਿਸਾਨ ਰੁੱਝੇ ਹੋਏ ਹਨ। ਇਸੇ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਮਹਿਕਮੇ ਦੇ ਵਿਗਿਆਨੀ ਡਾ. ਰਾਜ ਕੁਮਾਰ ਪਾਲ ਵੱਲੋਂ ਭੇਜੀ ਗਈ ਰਿਪੋਰਟ ਵਿੱਚ ਦੱਸਿਆ ਹੈ ਕਿ 23 ਤੇ 24 ਮਈ ਨੂੰ ਪੰਜਾਬ ਦੇ ਬਹੁਤੇ ਹਿੱਸਿਆਂ ’ਚ ਦਰਮਿਆਨੀ ਤੋਂ ਭਾਰੀ ਬਾਰਸ਼ ਤੇ ਮੋਟੀ ਗੜੇਮਾਰੀ ਦੀ ਉਮੀਦ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All