ਫਰੀਦਕੋਟ ਦੀਆਂ ਮੰਡੀਆਂ ’ਚ 4855 ਮੀਟਰਕ ਟਨ ਝੋਨੇ ਦੀ ਖਰੀਦ
ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 4855 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਝੋਨੇ ਦੀ ਲਿਫਟਿੰਗ...
Advertisement
ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 4855 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਅਦਾਇਗੀ ਵੀ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲੇ ਦੀਆਂ ਮੰਡੀਆਂ ਵਿਚ 5426 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿਚੋਂ 4855 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ ਅਤੇ 2.39 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗ੍ਰੇਨ ਨੇ 2588 ਮੀਟਰਿਕ ਟਨ, ਮਾਰਕਫੈਡ ਨੇ 1076 ਮੀਟਰਿਕ ਟਨ, ਪਨਸਪ ਨੇ 648 ਮੀਟਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 345 ਮੀਟਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 198 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ।
Advertisement
Advertisement