ਘਰ ਦੀ ਛੱਤ ਡਿੱਗਣ ਕਾਰਨ ਪਰਿਵਾਰ ਦੇ 5 ਮੈਂਬਰ ਜ਼ਖ਼ਮੀ

ਘਰ ਦੀ ਛੱਤ ਡਿੱਗਣ ਕਾਰਨ ਪਰਿਵਾਰ ਦੇ 5 ਮੈਂਬਰ ਜ਼ਖ਼ਮੀ

ਛੱਤ ਡਿੱਗਣ ਕਾਰਨ ਨੁਕਸਾਨਿਆ ਗਿਆ ਕਮਰਾ।- ਫੋਟੋ: ਬੇਦੀ

ਪੱਤਰ ਪ੍ਰੇਰਕ
ਗਿੱਦੜਬਾਹਾ, 25 ਅਕਤੂਬਰ

ਮੁਹੱਲਾ ਬੈਂਟਾਬਾਦ ਵਿੱਚ ਸਥਿਤ ਗਰੀਬ ਪਰਿਵਾਰ ਦੇ ਘਰ ਦੇ ਇਕ ਕਮਰੇ ਦੀ ਛੱਤ ਅਚਾਨਕ ਡਿੱਗ ਗਈ, ਜਿਸ ਕਾਰਨ ਕਮਰੇ ਦੀ ਛੱਤ ’ਤੇ ਬੈਠੇ ਪਰਿਵਾਰਕ ਮੈਂਬਰ ਜ਼ਖ਼ਮੀ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਘਰ ਦੇ ਮਾਲਿਕ ਬੀਰੂ ਸਿੰਘ ਨੇ ਦੱਸਿਆ ਕਿ ਉਹ ਦਿਹਾੜੀ-ਮਜ਼ਦੂਰੀ ਦਾ ਕੰਮ ਕਰਦਾ ਹੈ ਅਤੇ ਰੋਜ਼ਾਨਾ ਦੀ ਤਰ੍ਹਾਂ ਉਹ ਕੰਮ ’ਤੇ ਗਿਆ ਹੋਇਆ ਸੀ। ਜਦੋਂਕਿ ਘਰ ਵਿੱਚ ਉਸਦੀ ਪਤਨੀ ਮਨਜੀਤ ਕੌਰ ਤੋਂ ਇਲਾਵਾ ਸੰਦੀਪ ਕੌਰ, ਬੱਚੇ ਜ਼ਸਨ, ਦਿਲਸ਼ਾਨ ਅਤੇ ਐਸ਼ਨੂਰ ਘਰ ਦੀ ਛੱਤ ’ਤੇ ਬੈਠੇ ਸਨ ਕਿ ਅਚਾਨਕ ਦੁਪਹਿਰ 12 ਵਜੇ ਦੇ ਕਰੀਬ ਘਰ ਦੇ ਇਕ ਕਮਰੇ ਦੀ ਛੱਤ ਅਚਾਨਕ ਡਿੱਗ ਗਈ, ਜਿਸ ਕਾਰਨ ਛੱਤ ’ਤੇ ਬੈਠੇ ਇਹ ਪਰਿਵਾਰਕ ਮੈਂਬਰ ਛੱਤ ’ਤੇ ਨਾਲ ਹੀ ਜ਼ਮੀਨ ’ਤੇ ਡਿੱਗ ਕੇ ਜ਼ਖ਼ਮੀ ਹੋ ਗਏ। ਪਤਾ ਲੱਗਣ ’ਤੇ ਆਸ ਪਾਸ ਦੇ ਲੋਕਾਂ ਨੇ ਤੁਰੰਤ ਜ਼ਖ਼ਖੀਆਂ ਨੂੰ ਗਿੱਦੜਬਾਹਾ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਜਿੱਥੇ ਸਾਰੇ ਪਰਿਵਾਰਕ ਮੈਂਬਰਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾਂਦੀ ਹੈ। ਬੀਰੂ ਸਿੰਘ ਦੱਸਿਆ ਕਿ ਇਹ ਛੱਤ ਡਿੱਗਣ ਨਾਲ ਘਰ ਦੇ ਕਮਰੇ ਵਿੱਚ ਪਏ ਘਰ ਦੇ ਸਾਮਾਨ ਤੋਂ ਇਲਾਵਾ ਇਕ ਮੋਟਰਸਾਈਕਲ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਪੀੜਤ ਪਰਿਵਾਰ ਨੇ ਸਰਕਾਰ ਅਤੇ ਪ੍ਰਸ਼ਾਸਨ ਪਾਸੋਂ ਮਦਦ ਦੀ ਫਰਿਆਦ ਕੀਤੀ ਹੈ ਕਿਉਂਕਿ ਪਰਿਵਾਰ ਬੇਹੱਦ ਗਰੀਬੀ ਵਿੱਚ ਹੋਣ ਕਾਰਨ ਘਰ ਦੀ ਮੁਰੰਮਤ ਕਰਵਾਉਣ ਦੇ ਸਮਰਥ ਨਹੀਂ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All