ਮਾਨਸਾ(ਜੋਗਿੰਦਰ ਸਿੰਘ ਮਾਨ): ਰਾਸ਼ਟਰੀ ਲੋਕ ਅਦਾਲਤ ਜ਼ਿਲ੍ਹਾ ਅਤੇ ਸੈਸ਼ਨਜ ਜੱਜ ਮੈਡਮ ਨਵਜੋਤ ਕੌਰ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮੈਡਮ ਸ਼ਿਲਪਾ ਦੀ ਅਗਵਾਈ ਵਿੱਚ ਜ਼ਿਲ੍ਹਾ ਕੋਰਟ ਕੰਪਲੈਕਸ, ਮਾਨਸਾ, ਸਬ-ਡਵੀਜ਼ਨਲ ਕੋਰਟ ਕੰਪਲੈਕਸ, ਸਰਦੂਲਗੜ੍ਹ ਅਤੇ ਬੁਢਲ਼ਾਡਾ ਵਿੱਚ ਲਗਾਈ ਗਈ। ਇਸ ਮੌਕੇ ਕੁੱਲ 617 ਕੇਸਾਂ ਦਾ ਨਿਪਟਾਰਾ ਕੀਤਾ ਗਿਆ।