ਮਾਨਸਾ ’ਚ ਜ਼ਿਲ੍ਹਾ ਪਰਿਸ਼ਦ ਲਈ 65, ਪੰਚਾਇਤ ਸਮਿਤੀ ਲਈ 349 ਉਮੀਦਵਾਰ ਮੈਦਾਨ ’ਚ ਉਤਰੇ
ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਦੇ ਨਾਮਜ਼ਦਗੀ ਪੱਤਰ ਦੇ ਦਾਖ਼ਲ ਕਰਨ ਦੇ ਆਖ਼ਰੀ ਦਿਨ ਅੱਜ ਵੱਖ-ਵੱਖ ਪਾਰਟੀਆਂ ਦੇ ਵੱਡੀ ਪੱਧਰ ’ਤੇ ਆਗੂਆਂ ਵੱਲੋਂ ਆਪਣੇ ਕਾਗਜ਼ ਭਰੇ ਗਏ। ਮਾਨਸਾ ਜ਼ਿਲ੍ਹੇ ’ਚ ਜ਼ਿਲ੍ਹਾ ਪਰਿਸ਼ਦ ਲਈ ਅੱਜ 58 ਨਾਮਜ਼ਦਗੀਆਂ ਕੀਤੀਆਂ ਗਈਆਂ, ਜਦੋਂ...
Advertisement
ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਦੇ ਨਾਮਜ਼ਦਗੀ ਪੱਤਰ ਦੇ ਦਾਖ਼ਲ ਕਰਨ ਦੇ ਆਖ਼ਰੀ ਦਿਨ ਅੱਜ ਵੱਖ-ਵੱਖ ਪਾਰਟੀਆਂ ਦੇ ਵੱਡੀ ਪੱਧਰ ’ਤੇ ਆਗੂਆਂ ਵੱਲੋਂ ਆਪਣੇ ਕਾਗਜ਼ ਭਰੇ ਗਏ।
ਮਾਨਸਾ ਜ਼ਿਲ੍ਹੇ ’ਚ ਜ਼ਿਲ੍ਹਾ ਪਰਿਸ਼ਦ ਲਈ ਅੱਜ 58 ਨਾਮਜ਼ਦਗੀਆਂ ਕੀਤੀਆਂ ਗਈਆਂ, ਜਦੋਂ ਕਿ ਹੁਣ ਤੱਕ ਕੁੱਲ ਨਾਮਜ਼ਦਗੀਆਂ ਦੀ ਗਿਣਤੀ 65 ਹੋ ਗਈ ਹੈ। ਇਸੇ ਤਰ੍ਹਾਂ ਪੰਚਾਇਤ ਸਮਿਤੀ ਵਿੱਚ ਮਾਨਸਾ, ਬੁਢਲਾਡਾ,ਝੁਨੀਰ ਅਤ ਸਰਦੂਲਗੜ੍ਹ ਵਿੱਚ ਅੱਜ 307 ਨਾਮਜ਼ਦਗੀਆਂ ਦਾਖ਼ਲ ਕੀਤੀਆਂ ਗਈਆਂ ਹਨ ਅਤੇ ਹੁਣ ਤੱਕ ਕੁੱਲ ਨਾਮਜ਼ਦਗੀਆਂ ਦੀ ਗਿਣਤੀ 349 ਹੋ ਗਈ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ ਦਿੱਤੀ ਗਈ।
Advertisement
Advertisement
